JALANDHAR WEATHER

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਮੁਲਾਕਾਤ ਸਲਿੱਪ ਦੀ ਲੋੜ ਨੂੰ ਕੀਤਾ ਖ਼ਤਮ

ਅਜਨਾਲਾ ,23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਮੁਲਾਕਾਤ ਸਲਿੱਪ ਦੀ ਲੋੜ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਕਿਸੇ ਵੀ ਘਰ ਦੇ ਘੱਟੋ-ਘੱਟ 2 ਵਿਅਕਤੀ ਵੋਟਰ ਕਾਰਡ ਅਤੇ ਮੋਬਾਇਲ ਨੰਬਰ ਨਾਲ ਲਿੰਕ ਆਧਾਰ ਕਾਰਡ 'ਤੇ ਆਪਣੇ ਕਿਸੇ ਵੀ ਨਜ਼ਦੀਕ ਦੇ ਸੀ.ਐਸ.ਸੀ. ਸੈਂਟਰ ਵਿਖੇ ਜਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਸਕਦੇ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਮੁਫ਼ਤ ਇਲਾਜ ਦੀ ਸਹੂਲਤ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਅਪੀਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ