ਪੇਸ਼ੀ ਭੁਗਤਨ ਅਦਾਲਤ ਪੁੱਜੇ ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ, 24 ਫਰਵਰੀ (ਕਪਿਲ ਵਧਵਾ)- ਚੰਡੀਗੜ੍ਹ ਤੇ ਜ਼ਿਲ੍ਹਾ ਅਦਾਲਤ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਾਲ 2021 ਦੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਦੇ ਸੰਬੰਧ ਵਿਚ ਦਰਜ ਕੇਸ ਵਿਚ ਆਪਣੀ ਪੇਸ਼ੀ ਭੁਗਤਨ ਲਈ ਪਹੁੰਚੇ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਸੰਬੰਧੀ ਸੁਣਵਾਈ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਰੋਕ ਲਗਾ ਦਿੱਤੀ ਗਈ ਸੀ। ਮਜੀਠੀਆ ਦੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ਤੇ ਬਾਹਰ ਆਉਣ ਉਪਰੰਤ ਉਕਤ ਰੋਕ ਨੂੰ ਹਟਾ ਦਿੱਤਾ ਗਿਆ। ਚੰਡੀਗੜ੍ਹ ਅਦਾਲਤ ਵਲੋਂ ਮੰਗਲਵਾਰ ਨੂੰ ਮਜੀਠੀਆ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ, ਜਿਸ ’ਤੇ ਅੱਜ ਉਹ ਆਪਣੀ ਤਰੀਕ ਭੁਗਤਣ ਲਈ ਅਦਾਲਤ ਵਿਖੇ ਪਹੁੰਚੇ। ਅਦਾਲਤ ਵਲੋਂ ਉਨ੍ਹਾਂ ਨੂੰ 26 ਤਾਰੀਖ਼ ਨੂੰ ਮੁੜ ਤੋਂ ਪੇਸ਼ ਹੋਣ ਲਈ ਕਿਹਾ ਗਿਆ ਹੈ।
;
;
;
;
;
;
;
;
;