ਮੋਗਾ ਗੋਲੀਕਾਂਡ: ਪੁਲਿਸ ਨੇ 3 ਸ਼ੂਟਰਾਂ ਸਮੇਤ 13 ਮੁਲਜ਼ਮ ਕੀਤੇ ਕਾਬੂ
ਮੋਗਾ, 24 ਫਰਵਰੀ- ਪ੍ਰਵਾਸੀ ਮਜ਼ਦੂਰਾਂ ’ਤੇ ਮੋਗਾ ਵਿਚ ਹੋਈ ਫਾਇਰਿੰਗ ਦੇ ਮਾਮਲੇ ਵਿਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਹੁਣ ਤੱਕ ਤਿੰਨ ਸ਼ੂਟਰਾਂ ਸਮੇਤ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਹਰਿਆਣਾ ਤੋਂ ਤੀਜਾ ਸ਼ੂਟਰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਤੇ ਉਸ ਦੀ ਨਿਸ਼ਾਨਦੇਹੀ ’ਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਇਨ੍ਹਾਂ ਦਾ ਮੁੱਖ ਉਦੇਸ਼ ਪ੍ਰਵਾਸੀਆਂ ਵਿਚ ਡਰ ਦਾ ਮਾਹੌਲ ਪੈਦਾ ਕਰਨਾ ਸੀ।
ਮੋਗਾ ਪੁਲਿਸ ਨੇ “ਆਪਰੇਸ਼ਨ ਪ੍ਰਹਾਰ” ਤਹਿਤ ਵੱਡੀ ਕਾਰਵਾਈ ਕੀਤੀ ਹੈ। 10 ਫਰਵਰੀ ਨੂੰ ਜੀਰਾ ਰੋਡ ‘ਤੇ ਪ੍ਰਵਾਸੀ ਮਜ਼ਦੂਰਾਂ ‘ਤੇ ਫਾਇਰਿੰਗ ਕਰਨ ਵਾਲੇ ਗੈਂਗ ਦੇ ਮੁੱਖ ਦੋਸ਼ੀ ਅਕਾਸ਼ਦੀਪ ਸਿੰਘ, ਜੌਬਨਪ੍ਰੀਤ ਸਿੰਘ ਅਤੇ ਸ਼ਾਹਵੀਰ ਸਿੰਘ ਸਮੇਤ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਦੋ .30 ਬੋਰ ਪਿਸਤੌਲ, ਕਾਰਤੂਸ ਅਤੇ ਖੋਲ ਬਰਾਮਦ ਕੀਤੇ। ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ ਨਹਿਰ ਕੋਲ ਲੁਕਾਏ 2 ਜ਼ਿੰਦਾ ਹੈਂਡ ਗ੍ਰਨੇਡ ਵੀ ਮਿਲੇ, ਜਿਨ੍ਹਾਂ ਨੂੰ ਬੰਬ ਡਿਸਪੋਜ਼ਲ ਟੀਮ ਨੇ ਸੁਰੱਖਿਅਤ ਤਰੀਕੇ ਨਾਲ ਤਬਾਹ ਕਰ ਦਿੱਤਾ। ਮਾਮਲੇ ਵਿਚ ਹੋਰ ਲਿੰਕਾਂ ਦੀ ਜਾਂਚ ਜਾਰੀ ਹੈ।
;
;
;
;
;
;
;
;