ਤੁਸੀਂ ਆਪਣੇ ਬੱਚਿਆਂ ਨੂੰ ਪੜਾਓ, ਬਾਕੀ ਜ਼ਿੰਮੇਵਾਰੀ ਮੇਰੀ ਹੋਵੇਗੀ- ਮੁੱਖ ਮੰਤਰੀ ਪੰਜਾਬ
ਸਰਦੂਲਗੜ੍ਹ, (ਮਾਨਸਾ) 24 ਫਰਵਰੀ- ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਰਦੂਲਗੜ੍ਹ ਵਿਖੇ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਵਿਰੋਧੀਆਂ ’ਤੇ ਤਿੱਖੇ ਤਨਜ਼ ਕੱਸੇ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਬਹੁਤ ਵੱਡੀ ਸੀ ਤੇ ਉਹ ਚਾਹੁੰਦੇ ਸਨ ਕਿ ਨੌਵੀਂ ਤੱਕ ਕਿਸੇ ਨੂੰ ਫੇਲ੍ਹ ਨਾ ਕੀਤਾ ਜਾਵੇ ਪਰ ਉਨ੍ਹਾਂ ਵਿਦਿਆਰਥੀਆਂ ਦੇ ਦਸਵੀਂ ਦੇ ਨੰਬਰ ਹੀ ਫ਼ੇਲ੍ਹ ਬਰਾਬਰ ਆਉਂਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਾਲੀਆਂ ਭੇਡਾਂ ਦਾ ਪਤਾ ਲਗਦਿਆਂ ਹੀ ਉਨ੍ਹਾਂ ਨੂੰ ਮੁਅੱਤਲ ਕਰ ਦਿੰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਹੁਣ ਜ਼ਮੀਨਾਂ ਵਾਲੇ ਵੱਡੇ ਨਹੀਂ ਹੋਣਗੇ ਬਲਕਿ ਪੜਾਈ ਵਾਲੇ ਵੱਡੇ ਮੰਨੇ ਜਾਣਗੇ। ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਬੱਚਿਆਂ ਨੂੰ ਪੜਾਓ, ਬਾਕੀ ਸਾਰੀ ਜ਼ਿੰਮੇਵਾਰੀ ਮੈਂ ਚੁੱਕਦਾ ਹਾਂ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਹੋਈ ਤਾਂ ਜਵਾਬ ਮੈਂ ਦਵਾਂਗਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ 4 ਸੂਤਰਾਂ ’ਤੇ ਹੀ ਕੰਮ ਕਰਦੇ ਹਨ। ਮੈਂ, ਮੇਰਾ ਪੋਤਾ, ਮੇਰਾ ਭਤੀਜਾ, ਜੀਜਾ ਤੇ ਸਾਲਾ।
;
;
;
;
;
;
;
;