JALANDHAR WEATHER

ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਦੇ ਕਿਸਾਨਾਂ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮਿਲੇਗਾ ਮੁਆਵਜ਼ਾ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਅਹਿਮ ਫ਼ੈਸਲੇ ਸਦਕਾ, ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਸਰਕਾਰੀ ਜ਼ਮੀਨਾਂ 'ਤੇ ਫ਼ਸਲਾਂ ਦਾ ਨੁਕਸਾਨ ਹੋਇਆ ਸੀ, ਉਨ੍ਹਾਂ ਨੂੰ ਮੁਆਵਜ਼ਾ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। 'ਅਜੀਤ' ਨਾਲ ਫੋਨ |ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੈਬਨਿਟ ਵਲੋਂ ਲਏ ਇਸ ਫ਼ੈਸਲੇ ਨਾਲ ਅਜਨਾਲਾ ਹਲਕੇ ਦੇ ਉਨ੍ਹਾਂ ਸਾਰੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ, ਜਿਨ੍ਹਾਂ ਕੋਲ ਕੰਡਿਆਲੀ ਤਾਰ ਦੇ ਆਰ-ਪਾਰ ਸਰਕਾਰੀ ਜ਼ਮੀਨਾਂ ਸਨ ਤੇ ਇਨ੍ਹਾਂ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਮਿਲ ਜਾਵੇਗਾ।

ਵਿਧਾਇਕ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ 2800 ਏਕੜ ਸਰਕਾਰੀ ਜ਼ਮੀਨ |ਤੇ ਕਿਸਾਨਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕਾਸ਼ਤ ਕੀਤੀ ਜਾ ਰਹੀ ਹੈ। ਉਹਨਾਂ ਇਹ ਵੀ ਦੱਸਿਆ ਕਿ ਅੱਜ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਇਕ ਅਹਿਮ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਨੋਰਥ 'ਪਨਾਹੀ ਕਦੀਮ', 'ਮਾਲਗੁਜ਼ਾਰ' ਅਤੇ 'ਮੁਆਫ਼ੀਦਾਰ' ਸ਼੍ਰੇਣੀ ਦੀਆਂ ਜ਼ਮੀਨਾਂ ਜੋ ਕਿ ਮੇਰੇ ਵਿਧਾਨ ਸਭਾ ਹਲਕਾ ਅਜਨਾਲਾ ਵਿਚ ਲਗਭਗ 10181 ਕਨਾਲ ਜ਼ਮੀਨ ਹੈ, ਜਿਸ 'ਤੇ 6,344 ਕਿਸਾਨ ਖੇਤੀ ਕਰ ਰਹੇ ਹਨ। ਜਲਦ ਹੀ ਪੰਜਾਬ ਸਰਕਾਰ ਇਨ੍ਹਾਂ ਸਾਰੇ ਕਿਸਾਨਾਂ ਨੂੰ ਮਾਲਕੀ ਦੇ ਹੱਕ ਦੇਣ ਜਾ ਰਹੀ ਹੈ। ਵਿਧਾਇਕ ਧਾਲੀਵਾਲ ਨੇ ਇਨ੍ਹਾਂ ਦੋਵਾਂ ਅਹਿਮ ਮੁੱਦਿਆਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਅਜਨਾਲਾ ਹਲਕੇ ਦੇ ਸਮੂਹ ਕਿਸਾਨਾਂ ਵਲੋਂ ਵਿਸ਼ੇਸ਼ ਧੰਨਵਾਦ ਕੀਤਾ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ