JALANDHAR WEATHER

ਉਦੈ ਭਾਨੂ ਚਿਬ ਨੂੰ ਭੇਜਿਆ ਗਿਆ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿਚ

ਨਵੀਂ ਦਿੱਲੀ, 24 ਫਰਵਰੀ - ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਨੂੰ ਅੱਜ ਦਿੱਲੀ ਵਿਚ ਏ.ਆਈ. ਇੰਪੈਕਟ ਸਿਖ਼ਰ ਸੰਮੇਲਨ ਦੇ ਹੰਗਾਮੇ ਦੇ ਸੰਬੰਧ ਵਿਚ ਗ੍ਰਿਫ਼ਤਾਰ ਕੀਤਾ ਗਿਆ । ਉਨ੍ਹਾਂ ਨੂੰ 23 ਫਰਵਰੀ ਨੂੰ ਦਿੱਲੀ ਪੁਲਿਸ ਨੇ ਪੁੱਛਗਿੱਛ ਲਈ ਤਲਬ ਕੀਤਾ ਸੀ, ਜੋ ਕਿ 20 ਘੰਟੇ ਚੱਲੀ। ਇਸ ਤੋਂ ਬਾਅਦ ਉਦੈ ਭਾਨੂ ਚਿਬ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਕ੍ਰਾਈਮ ਬ੍ਰਾਂਚ ਨੇ ਭਾਰਤ ਮੰਡਪਮ ਵਿਚ ਯੂਥ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਸਵੇਰੇ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਦੀ ਗ੍ਰਿਫ਼ਤਾਰੀ ਤੋਂ ਬਾਅਦ, ਜਾਂਚ ਰਸਮੀ ਤੌਰ 'ਤੇ ਅਪਰਾਧ ਸ਼ਾਖਾ ਨੂੰ ਸੌਂਪ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ