JALANDHAR WEATHER

ਜੁਗਾੜੂ ਰੇਹੜੀ ਤੇ ਟਰੈਕਟਰ ਦੀ ਟੱਕਰ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਇਆ ਧਰਨਾ

ਲਹਿਰਾਗਾਗਾ, 24 ਫਰਵਰੀ (ਅਸ਼ੋਕ ਗਰਗ)- ਨੇੜਲੇ ਪਿੰਡ ਸੰਗਤਪੁਰਾ ਦੀ ਅਨਾਜ ਮੰਡੀ ਕੋਲ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਗੁਰਪਿਆਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਵਾਰਡ ਨੰਬਰ 13 ਲਹਿਰਾਗਾਗਾ, ਜੋ ਜੁਗਾੜੂ ਮੋਟਰਸਾਈਕਲ ਰੇਹੜੀ ਦੇ ਪਿਛੇ ਬੈਠ ਕੇ ਪਿੰਡ ਸੰਗਤਪੁਰਾ ਵੱਲ ਜਾ ਰਿਹਾ ਸੀ ਕਿ ਸੰਗਤਪੁਰਾ ਵਾਲੇ ਪਾਸੋਂ ਆਉਂਦੀ ਜੁਗਾੜੂ ਰੇਹੜੀ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਕਾਰਨ ਗੁਰਪਿਆਰ ਸਿੰਘ ਦੀ ਜਿਆਦਾ ਸੱਟਾਂ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਇਨਸਾਫ ਦੀ ਮੰਗ ਨੂੰ ਲੈ ਕੇ ਲਹਿਰਾਗਾਗਾ -ਸੁਨਾਮ ਮੁੱਖ ਮਾਰਗ 'ਤੇ ਘੱਗਰ ਬਰਾਂਚ ਨਹਿਰ ਉੱਤੇ ਜਾਮ ਲਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਨਾਅਰੇਬਾਜ਼ੀ ਅਤੇ ਧਰਨਾ ਜਾਰੀ ਸੀ।

ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਪਰਿਵਾਰ ਦਾ ਡੱਟ ਕੇ ਸਾਥ ਦਿੱਤਾ। ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਹੋਣ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ। ਇਸ ਸੰਬੰਧੀ ਥਾਣਾ ਸਦਰ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਦੋਵੇਂ ਧਿਰਾਂ ਵਿਚ ਗੱਲਬਾਤ ਚੱਲ ਰਹੀ ਹੈ, ਜਲਦੀ ਹੀ ਧਰਨਾ ਸਮਾਪਤ ਕਰਵਾ ਦਿੱਤਾ ਜਾਵੇਗਾ। ਪੁਲਿਸ ਨੇ ਦੱਸਿਆ ਹੈ ਕਿ ਮ੍ਰਿਤਕ ਗੁਰਪਿਆਰ ਸਿੰਘ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਮੂਨਕ ਵਿਖੇ ਰੱਖੀ ਗਈ ਹੈ। ਪਰਿਵਾਰ ਦੇ ਬਿਆਨਾਂ ਉੱਪਰ ਮੁਕੱਦਮਾ ਦਰਜ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ