ਕਸ਼ਮੀਰੀ ਵਿਦਿਆਰਥੀਆਂ ਨਾਲ 'ਦੁਰਵਿਵਹਾਰ' ਦੇ ਦੋਸ਼ ਹੇਠ ਯੂਨੀਵਰਸਿਟੀ ਦੇ ਵੀ.ਸੀ. ਨੂੰ ਹਟਾਇਆ
ਲੁਧਿਆਣਾ, 24 ਫਰਵਰੀ (ਪੀ,ਟੀ.ਆਈ.)- ਲੁਧਿਆਣਾ ਦੀ ਇਕ ਨਿੱਜੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਨੂੰ ਮੰਗਲਵਾਰ ਨੂੰ ਹਟਾ ਦਿੱਤਾ ਗਿਆ। ਚਾਂਸਲਰ ਨੇ ਕਿਹਾ ਕਿ ਕਸ਼ਮੀਰੀ ਵਿਦਿਆਰਥੀਆਂ ਦੇ ਇਕ ਸਮੂਹ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਨਿੱਜੀ ਯੂਨੀਵਰਸਿਟੀ ਨੇ ਮਾਮਲੇ ਦੀ ਅੰਦਰੂਨੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ, ਜਦੋਂਕਿ ਸਥਾਨਕ ਅਧਿਕਾਰੀਆਂ ਦੁਆਰਾ ਸਥਿਤੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਵਿਦਿਆਰਥੀਆਂ ਨੇ ਦਾਅਵਾ ਕੀਤਾ ਸੀ ਕਿ ਸੋਮਵਾਰ ਨੂੰ ਉਨ੍ਹਾਂ ਨੇ ਰਮਜ਼ਾਨ ਦੇ ਚੱਲ ਰਹੇ ਮਹੀਨੇ ਦੌਰਾਨ ਯੂਨੀਵਰਸਿਟੀ ਮੈਸ ਵਿਚ 'ਸਹਿਰੀ' ਅਤੇ 'ਇਫਤਾਰ' ਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਸੀ। ਹਾਲਾਂਕਿ, ਵੀ.ਸੀ. ਨੇ ਉਨ੍ਹਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੇ ਦਾਖਲੇ ਰੱਦ ਕਰਨ ਦੀ ਧਮਕੀ ਦਿੱਤੀ। ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਵੀ.ਸੀ. ਵਿਰੁੱਧ ਨਾਅਰੇਬਾਜ਼ੀ ਕੀਤੀ। ਚਾਂਸਲਰ ਨੇ ਕਿਹਾ ਕਿ ਵੀ.ਸੀ. ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਲਈ ਜਗਰਾਉਂ ਸਬ-ਡਿਵੀਜ਼ਨਲ ਮੈਜਿਸਟ੍ਰੇਟ ਦੀ ਅਗਵਾਈ ਵਿਚ ਇਕ ਕਮੇਟੀ ਬਣਾਈ ਗਈ ਹੈ।
;
;
;
;
;
;
;
;