JALANDHAR WEATHER

ਜਲੰਧਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਜਲੰਧਰ, 25 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਬੁੱਧਵਾਰ) ਜਲੰਧਰ ਦੌਰੇ ’ਤੇ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਪੁਲਿਸ ਅਕੈਡਮੀ (ਪੀਏਪੀ) ਵਿਖੇ ਹੋਈ ਪਾਸਿੰਗ ਆਊਟ ਪਰੇਡ ਵਿਚ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸਲਾਮੀ ਲਈ। ਇਸ ਮੌਕੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਹੱਤਿਆਕਾਂਡ ਸੰਬੰਧੀ ਕਿਹਾ ਕਿ ਪੁਲਿਸ ਵਿਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਗੁਰਦਾਸਪੁਰ ਕਾਂਡ ਪਿਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ‌ਕਿ ਪਾਕਿਸਤਾਨ ਨੇ ਹੀ ਇਹ ਸਭ ਕੁਝ ਕਰਵਾਇਆ ਹੈ ਤੇ ਉਨ੍ਹਾਂ ਵਲੋਂ ਕਤਲ ਕਰਨ ਵਾਲਿਆਂ ਨੂੰ ਸਪਾਂਸਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ’ਤੇ ਮਜ਼ਬੂਤ ਕੰਧ ਵਾਂਗ ਖੜੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ