JALANDHAR WEATHER

ਗੁਰਦਾਸਪੁਰ ਕਤਲਕਾਂਡ: ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ

ਗੁਰਦਾਸਪੁਰ, 25 ਫਰਵਰੀ- ਦੋ ਪੁਲਿਸ ਜਵਾਨਾਂ ਦੇ ਕਤਲ ਮਾਮਲੇ ’ਚ ਅੱਜ ਡੀ.ਆਈ.ਜੀ. ਅੰਮ੍ਰਿਤਸਰ ਰੇਂਜ ਸੰਦੀਪ ਗੋਇਲ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪੁਲਿਸ ਨੇ 72 ਘੰਟਿਆਂ ’ਚ ਸਾਰਾ ਮਾਮਲਾ ਸੁਲਝਾ ਲਿਆ ਹੈ। ਉਨ੍ਹਾਂ ਦੱਸਿਆ ਕਿ ਆਈ.ਐਸ.ਆਈ. ਦੇ ਇਸ਼ਾਰੇ ’ਤੇ ਇਨ੍ਹਾਂ ਜਵਾਨਾਂ ਦੀ ਹੱਤਿਆ ਕੀਤੀ ਗਈ ਸੀ। ਦੋਸ਼ੀ ਦਿਲਾਵਰ ਤੇ ਰਣਜੀਤ ਸਿੰਘ ਦੋਵੇਂ ਆਈ.ਐਸ.ਆਈ.ਨਾਲ ਜੁੜੇ ਹੋਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਰਣਜੀਤ ਸਿੰਘ ਨੇ ਮੰਨਿਆ ਸੀ ਕਿ ਉਸ ਵਲੋਂ ਹਥਿਆਰ ਪਹਿਲਾਂ ਹੀ ਲੁਕਾਏ ਗਏ ਸਨ। ਉਨ੍ਹਾਂ ਜਾਣਕਾਰੀ ਦਿੱਤੀ ਕਿ 2-4 ਲੱਖ ਰੁਪਏ ਲਈ ਉਨ੍ਹਾਂ ਵਲੋਂ ਇਹ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਤੀਸਰੇ ਦੋਸ਼ੀ ਇੰਦਰਜੀਤ ਸਿੰਘ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਦੋਵੇਂ ਪਾਕਿਸਤਾਨ ’ਚ ਬੈਠੇ ਆਈ.ਐਸ.ਆਈ. ਦੇ ਹੈਂਡਲਰਾਂ ਨਾਲ ਸੰਪਰਕ ਵਿਚ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ