ਹਰਿਆਣਾ ਕਾਂਗਰਸ ਵਲੋਂ ਚੰਡੀਗੜ੍ਹ ਵਿਚ ਵਿਰੋਧ ਪ੍ਰਦਰਸ਼ਨ
ਚੰਡੀਗੜ੍ਹ, 25 ਫਰਵਰੀ (ਰਾਮ ਸਿੰਘ ਬਰਾੜ)- ਹਰਿਆਣਾ ਕਾਂਗਰਸ ਵਲੋਂ ਅੱਜ ਚੰਡੀਗੜ੍ਹ ਵਿਚ ਇਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਿਚ ਹਰਿਆਣਾ ਕਾਂਗਰਸ ਦੇ ਇੰਚਾਰਜ ਬੀ.ਕੇ. ਹਰੀਪ੍ਰਸਾਦ ਅਤੇ ਸੂਬਾ ਪ੍ਰਧਾਨ ਰਾਓ ਨਰਿੰਦਰ ਸਿੰਘ, ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ, ਸੰਸਦ ਮੈਂਬਰ ਸਤਪਾਲ ਬ੍ਰਹਮਚਾਰੀ, ਸੰਸਦ ਮੈਂਬਰ ਵਰੁਣ ਮੁਲਾਣਾ, ਸੰਸਦ ਮੈਂਬਰ ਜੈਪ੍ਰਕਾਸ਼ ਜੇ.ਪੀ. ਸਮੇਤ ਲਗਭਗ ਦੋ ਦਰਜਨ ਵਿਧਾਇਕਾਂ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਇਸ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ। ਪੁਲਿਸ ਨੇ ਹਰਿਆਣਾ ਵਿਧਾਨ ਸਭਾ ਵੱਲ ਜਾ ਰਹੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 3 ਪੁਲਿਸ ਸਟੇਸ਼ਨ ਲੈ ਗਈ।
;
;
;
;
;
;
;
;