JALANDHAR WEATHER

ਲੜਕੀ ਨੇ ਸਰਹੰਦ ਨਹਿਰ ‘ਚ ਮਾਰੀ ਛਾਲ

ਬਠਿੰਡਾ, 26 ਫਰਵਰੀ (ਅੰਮ੍ਰਿਤਪਾਲ ਸਿੰਘ ਵਲਾਣ)– ਘਰੇਲੂ ਨਾਰਾਜ਼ਗੀ ਦੇ ਕਾਰਨ ਅੱਜ ਇਕ ਨਾਬਾਲਿਗ ਲੜਕੀ ਨੇ ਬਠਿੰਡਾ ਦੀ ਸਰਹੰਦ ਨਹਿਰ ਵਿਚ ਛਾਲ ਮਾਰ ਦਿੱਤੀ। ਲੜਕੀ ਨੂੰ ਬਚਾਉਣ ਲਈ ਉਸ ਦੇ ਮਾਮਾ ਨੇ ਵੀ ਤੁਰੰਤ ਨਹਿਰ ਵਿਚ ਛਾਲ ਮਾਰ ਦਿੱਤੀ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਹਿੰਮਤ ਦਿਖਾਉਂਦਿਆਂ ਕੁਝ ਸਮੇਂ ਬਾਅਦ ਲੜਕੀ ਨੂੰ ਨਹਿਰ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ। ਲੜਕੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਦੂਜੇ ਪਾਸੇ ਪਾਣੀ ਦੇ ਤੇਜ਼ ਵਹਾਅ ਕਾਰਨ ਮਾਮਾ ਰੁੜ ਗਿਆ ਅਤੇ ਲਾਪਤਾ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐਨ.ਡੀ.ਆਰ.ਐਫ ਦੀਆਂ ਟੀਮਾਂ ਅਤੇ ਸਥਾਨਕ ਗੋਤਾਖੋਰ ਮੌਕੇ ’ਤੇ ਪਹੁੰਚ ਗਏ ਅਤੇ ਨਹਿਰ ਵਿਚ ਤਲਾਸ਼ੀ ਅਭਿਆਨ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ