ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਜਾਰੀ
ਅੰਮ੍ਰਿਤਸਰ, 26 ਫਰਵਰੀ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਇੱਥੇ ਮੁੱਖ ਦਫਤਰ ਵਿਖੇ ਜਾਰੀ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚੱਲ ਰਹੀ ਇਸ ਇਕੱਤਰਤਾ ਵਿੱਚ ਗਿਆਨੀ ਰਘਬੀਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਦੇ ਮਾਮਲੇ ਬਾਰੇ ਕੋਈ ਅਹਿਮ ਫੈਸਲਾ ਲਏ ਜਾਣ ਦੀ ਚਰਚਾ ਹੈ। ਇਸ ਤੋਂ ਇਲਾਵਾ ਅਗਲੇ ਮਹੀਨੇ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਦੇ ਹੋਣ ਜਾ ਰਹੇ ਸਲਾਨਾ ਬਜਟ ਇਜਲਾਸ ਦੀ ਤਾਰੀਖ ਵੀ ਨਿਰਧਾਰਿਤ ਕੀਤੇ ਜਾਣ ਦੀ ਸੰਭਾਵਨਾ ਹੈ। ਇਕੱਤਰਤਾ ਤੋਂ ਬਾਅਦ ਸ਼ਾਮ 4 ਵਜੇ ਐਡਵੋਕੇਟ ਧਾਮੀ ਮੀਡੀਆ ਨਾਲ ਗੱਲਬਾਤ ਕਰਕੇ ਅੱਜ ਲੈ ਗਏ ਫੈਸਲਿਆਂ ਸਬੰਧੀ ਖੁਲਾਸਾ ਕਰਨਗੇ।
;
;
;
;
;
;
;
;