JALANDHAR WEATHER

ਡਾ. ਗੁਰਪ੍ਰੀਤ ਕੌਰ ਮਾਨ ਨੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ

ਮਹਿਲ ਕਲਾਂ, 26 ਫ਼ਰਵਰੀ (ਅਵਤਾਰ ਸਿੰਘ ਅਣਖੀ)- ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਂਵੀ ਮਹਿਲ ਕਲਾਂ (ਬਰਨਾਲਾ) ਵਿਖੇ ਸਮਾਜ ਸੇਵੀ ਕਿਰਨ ਮਹੰਤ ਹਠੂਰ ਵਲੋਂ ਦਾਨੀ ਸੱਜਣਾਂ ਦੇ ਵਿਸ਼ੇਸ਼ ਸਹਿਯੋਗ ਸਦਕਾ 19 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਵਿਆਹ ਕੀਤੇ ਗਏ। ਇਸ ਕਾਰਜ ਦੌਰਾਨ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਦੇ ਜਥੇ ਵਲੋਂ ਜੋੜਿਆਂ ਦੇ ਆਨੰਦ ਕਾਰਜ ਦੀ ਰਸਮ ਕਰਵਾਈ ਗਈ। ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪ੍ਰਬੰਧਕਾਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ। ਇਸ ਖੁਸ਼ੀ ਦੇ ਮੌਕੇ 'ਤੇ ਪ੍ਰਸਿੱਧ ਗਾਇਕ ਆਰ ਨੇਤ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਰੰਗ ਬੰਨ੍ਹਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ