ਐਨਕਾਊਂਟਰ 'ਚ ਮਾਰੇ ਨੌਜਵਾਨ ਅਤੇ ਸ਼ਹੀਦ ਹੋਏ ਏ. ਐਸ. ਆਈ. ਦੇ ਘਰ ਪੁੱਜੇ ਬਿਕਰਮ ਸਿੰਘ ਮਜੀਠੀਆ
ਗੁਰਦਾਸਪੁਰ, 26 ਫਰਵਰੀ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਪੰਜਾਬ ਪੁਲਿਸ ਵਲੋਂ ਬੀਤੇ ਦਿਨੀਂ ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਤਲ ਕਾਂਡ ਮਾਮਲੇ 'ਚ ਦੋਸ਼ੀ ਬਣਾ ਕੇ ਝੂਠੇ ਪੁਲਿਸ ਮੁਕਾਬਲੇ 'ਚ ਮਾਰੇ ਨੌਜਵਾਨ ਰਣਜੀਤ ਸਿੰਘ ਦੇ ਘਰ ਪਿੰਡ ਆਦੀਆਂ ਪੁੱਜੇ l ਬਿਕਰਮ ਸਿੰਘ ਮਜੀਠੀਆ ਨੇ ਜਿੱਥੇ ਝੂਠੇ ਮੁਕਾਬਲੇ ਵਿਚ ਮਾਰੇ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਉਥੇ ਇਸ ਮਾਮਲੇ ਵਿਚ ਬੋਲਦਿਆਂ ਕਿਹਾ ਕਿ ਪੰਜਾਬ ਦੇ ਸਿੱਖ ਨੌਜਵਾਨ ਦੇ " ਫੇਕ ਐਨਕਾਊਂਟਰ" (ਝੂਠੇ ਪੁਲਿਸ ਮੁਕਾਬਲੇ) ਨੇ ਪੰਜਾਬ ਦੇ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ ਹੈ l ਸ. ਮਜੀਠੀਆ ਨੇ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਵਾਲਿਆਂ ਦੇ ਇਸ਼ਾਰੇ 'ਤੇ ਪੰਜਾਬ ਦੇ ਨੌਜਵਾਨਾਂ ਦੀ ' ਨਸਲਕੁਸ਼ੀ ' ਕੀਤੀ ਜਾ ਰਹੀ ਹੈ, ਜਿਸ ਨਾਲ ਸਾਰੇ ਪੰਜਾਬ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ l ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ, ਸੂਬੇ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ 'ਤੇ 302 ਦਾ ਮੁੱਕਦਮਾ ਦਰਜ ਕਰਨ ਕਰਨਾ ਚਾਹੀਦਾ ਹੈ l ਉਨ੍ਹਾਂ ਕਿਹਾ ਕਿ ਸੂਬੇ ਦਾ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਅਤੇ ਗੌਰਵ ਯਾਦਵ ਦੇ ਪੁਲਿਸ ਮੁਖੀ ਹੋਣ ਦੇ ਨਾਤੇ ਇਸ ਬੇਦੋਸ਼ੇ ਨੌਜਵਾਨ ਦੇ ਕਤਲ ਦੀ ਜ਼ਿੰਮੇਵਾਰੀ ਬਣਦੀ ਹੈ l
ਮੁਕਾਬਲਾ ਬਣਾਉਣ ਦੀ ਕੋਸ਼ਿਸ਼ ਨਾ ਕਰ ਸਕਣ l
ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠਿਆ ਆਦੀਆਂ ਪੁਲਿਸ ਪੋਸਟ ਵਿਚ ਸ਼ਹੀਦ ਹੋਏ ਏ. ਐਸ. ਆਈ. ਗੁਰਨਾਮ ਸਿੰਘ ਦੇ ਘਰ ਅਫ਼ਸੋਸ ਕਰਨ ਗਏ ਜਿੱਥੇ ਗੁਰਨਾਮ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ l
;
;
;
;
;
;
;
;