JALANDHAR WEATHER

ਕੀਰਤਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਖਾਲਸਾਈ ਜਾਹੋ ਜਲਾਲ ਨਾਲ ਆਰੰਭ

ਕੀਰਤਪੁਰ ਸਾਹਿਬ, ਬੁੰਗਾ ਸਾਹਿਬ 27 ਫਰਵਰੀ (ਬੀਰ ਅੰਮ੍ਰਿਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)- ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਕੌਮੀ ਤਿਉਹਾਰ ਹੋਲੇ ਮੁਹੱਲੇ ਦਾ ਪਹਿਲਾ ਪੜਾਅ ਅੱਜ ਕੀਰਤਪੁਰ ਸਾਹਿਬ ਵਿਖੇ ਆਰੰਭ ਹੋ ਗਿਆ l ਹੋਲੇ ਮੁਹੱਲੇ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ। ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ l ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ, ਭਾਈ ਅਮਰਜੀਤ ਸਿੰਘ ਚਾਵਲਾ, ਜਗਦੀਸ਼ ਸਿੰਘ,ਮਲਕੀਤ ਸਿੰਘ ਮੈਨੇਜਰ ,ਮੈਨੇਜਰ ਅਮਰਜੀਤ ਸਿੰਘ ਜਿੰਦਬੜੀ ਆਦਿ ਹਾਜ਼ਰ ਸਨ l

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ