JALANDHAR WEATHER

ਨਿਆਂ ’ਚ ਦੇਰੀ ਹੋ ਸਕਦੀ ਹੈ ਪਰ ਇਨਕਾਰ ਨਹੀਂ- ਅਮਨ ਅਰੋੜਾ

ਚੰਡੀਗੜ੍ਹ, 27 ਫਰਵਰੀ - ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ’ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ‘ਆਪ’ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ ਜਿਵੇਂ ਕਿ ਕਹਾਵਤ ਹੈ, ‘ਨਿਆਂ ਵਿਚ ਦੇਰੀ ਹੋ ਸਕਦੀ ਹੈ ਪਰ ਇਨਕਾਰ ਨਹੀਂ ਕੀਤਾ ਜਾ ਸਕਦਾ’, ਅਰਵਿੰਦ ਕੇਜਰੀਵਾਲ ਜੀ ਤੇ ਮਨੀਸ਼ ਸਿਸੋਦੀਆ ਜੀ ਅਤੇ ਹੋਰ ਸਾਰਿਆਂ ਨੂੰ ਦਿੱਲੀ ਦੇ ਇਕ ਝੂਠੇ, ਮਨਘੜਤ, ਝੂਠਾਂ ਦੇ ਪੁਲੰਦੇ ਤੋਂ ਬਰੀ ਕਰ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਏਜੰਸੀਆਂ ਨੇ ਇਹ ਸਭ ਦੀ ਇਮਾਨਦਾਰੀ ਦੀ ਰਾਜਨੀਤੀ ਨੂੰ ਬਦਨਾਮ ਕਰਨ ਅਤੇ ਨੁਕਸਾਨ ਪਹੁੰਚਾਉਣ ਲਈ ਕੀਤਾ ਸੀ। ਦੇਸ਼ ਦੇ ਲੋਕ ਆਉਣ ਵਾਲੇ ਦਿਨਾਂ ਵਿੱਚ ਸਾਜ਼ਿਸ਼ਕਾਰਾਂ ਨੂੰ ਢੁਕਵਾਂ ਜਵਾਬ ਦੇਣਗੇ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ਵਿਚ ਪਾਰਟੀ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇਸ਼ ਦੇ ਲੋਕਾਂ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਇਹ ਗੱਲ ਉਨਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰ ਸਾਥੀਆਂ ਨੂੰ ਸੀ.ਬੀ.ਆਈ ਅਦਾਲਤ ਵਲੋਂ ਕਲੀਨ ਚਿੱਟ ਦਿੱਤੇ ਜਾਣ ਦੇ ਸੰਦਰਭ ਵਿਚ ਆਖੀ ਹੈ। ਅਮਨ ਅਰੋੜਾ ਨੇ ਕਿਹਾ ਕਿ ਜਿਸ ਢੰਗ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਅਰਵਿੰਦ ਕੇਜਰੀਵਾਲ, ਜੋ ਮੌਜੂਦਾ ਮੁੱਖ ਮੰਤਰੀ ਸਨ, ਨੂੰ ਛੇ ਮਹੀਨੇ ਬੰਦ ਕਰੀਂ ਰੱਖਣਾ ਅਤੇ ਇਸੇ ਤਰ੍ਹਾਂ ਮਨੀਸ਼ ਸਿਸੋਦੀਆ ਨੂੰ ਦੋ ਸਾਲ ਦੇ ਕਰੀਬ ਜੇਲ ਵਿਚ ਡੱਕੀ ਰੱਖਣਾ ਇਸ ਗੱਲ ਦਾ ਸਬੂਤ ਹੈ ਕਿ ਇਹ ਸਾਰੇ ਮਾਮਲੇ ਇਕ ਸਾਜਿਸ਼ ਅਤੇ ਪਾਰਟੀ ਨੂੰ ਬਦਨਾਮ ਕਰਨ ਲਈ ਬੀ.ਜੇ.ਪੀ. ਵਲੋਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਦੇ ਸਾਹਮਣੇ ਮਾਨਯੋਗ ਕੋਰਟ ਨੇ ਜੋ ਫੈਸਲਾ ਸੁਣਾਇਆ ਹੈ, ਬੀ.ਜੇ.ਪੀ. ਨੂੰ ਇਸ ਤੋਂ ਸਿੱਖਣ ਦੀ ਲੋੜ ਹੈ ਕਿ ਸੱਚਾਈ ਆਖਰ ਸੱਚਾਈ ਹੀ ਹੁੰਦੀ ਹੈ। ਉਹਨਾਂ ਕਿਹਾ ਕਿ ਇਹ ਸੱਚ ਤੇ ਸੱਚਾਈ ਦੀ ਜਿੱਤ ਹੋਈ ਹੈ ਇਸ ਦੇ ਲਈ ਅਸੀਂ ਮਾਨਯੋਗ ਕੋਰਟ ਅਤੇ ਉਨਾਂ ਵਰਕਰਾਂ ਦਾ ਵੀ ਧੰਨਵਾਦ ਕਰਦੇ ਹਾਂ ਜੋ ਸਮੇਂ ਸਮੇਂ ਤੇ ਪਾਰਟੀ ਨਾਲ ਖੜੇ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ