ਅੱਜ ਮੈਂ ਪਰਮਾਤਮਾ ਦਾ ਕਰਦੀ ਹਾਂ ਧੰਨਵਾਦ- ਸੁਨੀਤਾ ਕੇਜਰੀਵਾਲ
ਚੰਡੀਗੜ੍ਹ, 27 ਫਰਵਰੀ - ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ’ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਮੈਂ ਅੱਜ ਪਰਮਾਤਮਾ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ। ਅਰਵਿੰਦ ਜੀ ਨੇ ਆਪਣੀ ਜ਼ਿੰਦਗੀ ਇਮਾਨਦਾਰੀ ਨਾਲ ਬਤੀਤ ਕੀਤੀ ਹੈ। ਪਰ ਇਨ੍ਹਾਂ ਲੋਕਾਂ (ਭਾਜਪਾ) ਨੇ ਅਰਵਿੰਦ ਜੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜੇਲ੍ਹ ਭੇਜ ਦਿੱਤਾ। ਮੈਨੂੰ ਵਿਸ਼ਵਾਸ ਸੀ ਕਿ ਸੱਚਾਈ ਦੀ ਜਿੱਤ ਹੋਵੇਗੀ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ ਜੋ ਸਾਡੇ ਨਾਲ ਖੜ੍ਹੇ ਸਨ।
;
;
;
;
;
;
;
;
;