JALANDHAR WEATHER

‘ਆਪ’ ਵਿਰੁੱਧ ਰਚਿਆ ਗਿਆ ਕਥਿਤ ਸ਼ਰਾਬ ਘੁਟਾਲਾ ਸੀ ਸਿਰਫ਼ ਇਕ ਸਿਆਸੀ ਸਾਜਿਸ਼- ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 27 ਫਰਵਰੀ - ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਕਥਿਤ ਸ਼ਰਾਬ ਘੁਟਾਲੇ ’ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸੱਚ ਦੀ ਜਿੱਤ ਹੋਈ ਹੈ। ਦਿੱਲੀ ਦੀ ਮਾਣਯੋਗ ਅਦਾਲਤ ਵਲੋਂ ਅਰਵਿੰਦ ਕੇਜਰੀਵਾਲ ਜੀ ਅਤੇ ਮਨੀਸ਼ ਸਿਸੋਦੀਆ ਜੀ ਨੂੰ ਬਰੀ ਕਰਨਾ ਇਸ ਗੱਲ ਦਾ ਸਬੂਤ ਹੈ ਕਿ 'ਆਮ ਆਦਮੀ ਪਾਰਟੀ' ਵਿਰੁੱਧ ਰਚਿਆ ਗਿਆ ਕਥਿਤ ਸ਼ਰਾਬ ਘੁਟਾਲਾ ਸਿਰਫ਼ ਇਕ ਸਿਆਸੀ ਸਾਜ਼ਿਸ਼ ਸੀ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਡੇ ਲੀਡਰਾਂ ਨੂੰ ਬਦਨਾਮ ਕਰਨ ਅਤੇ ਪਾਰਟੀ ਨੂੰ ਖ਼ਤਮ ਕਰਨ ਲਈ ਆਪਣੀ ਪੂਰੀ ਵਾਹ ਲਾ ਦਿੱਤੀ ਸੀ, ਪਰ ਅਖੀਰ ਅਦਾਲਤ ਵਿਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਗਿਆ ਹੈ। ਇਹ ਸਿਰਫ਼ ਸਾਡੀ ਜਿੱਤ ਨਹੀਂ, ਸਗੋਂ ਦੇਸ਼ ਦੇ ਲੋਕਤੰਤਰ ਅਤੇ ਨਿਆਂਪਾਲਿਕਾ ਵਿਚ ਭਰੋਸੇ ਦੀ ਜਿੱਤ ਹੈ। ਅਸੀਂ ਪਹਿਲਾਂ ਵੀ ਕਹਿੰਦੇ ਸੀ ਕਿ ਇਕ ਧੇਲੇ ਦਾ ਵੀ ਘੁਟਾਲਾ ਨਹੀਂ ਹੋਇਆ ਅਤੇ ਅੱਜ ਇਹ ਗੱਲ ਸੱਚ ਸਾਬਤ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ