ਮੁੰਬਈ ਵਿਖੇ ਮਹਾਰਾਸ਼ਟਰ ਸਰਕਾਰ ਵਲੋਂ ‘ਨਗਾਰਾ ਫ਼ਤਹਿ ਦਾ’ ਗੀਤ ਲੋਕ ਅਰਪਣ
ਮੁੰਬਈ, 27 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਮਹਾਂਰਾਸ਼ਟਰ ਸਰਕਾਰ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ 350ਵੇਂ ਸ਼ਹੀਦੀ ਸਮਾਗਮ ਮੌਕੇ ਅੱਜ ਗੁਰੂ ਸਾਹਿਬਾਨ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਗੀਤ 'ਨਗਾਰਾ ਫ਼ਤਹਿ ਦਾ' ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਮਹਾਰਾਸ਼ਟਰ ਸਰਕਾਰ ਦੇ ਸ਼ਹਿਰੀ ਵਿਕਾਸ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਮਾਧੁਰੀ ਮਿਸਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ 'ਨਗਾਰਾ ਫ਼ਤਹਿ ਦਾ' ਗੀਤ ਰਿਲੀਜ ਕਰਨ ਦੀ ਰਸਮ ਨਿਭਾਈ। ਗੀਤ ਪੰਜਾਬੀ ਗਾਇਕ ਅਤੇ ਗੀਤਕਾਰ ਮੰਨਾ ਮੰਡ ਵਲੋਂ ਗਾਇਆ ਅਤੇ ਲਿਖਿਆ ਗਿਆ ਹੈ
;
;
;
;
;
;
;
;