ਦਿੱਲੀ ਪਬਲਿਕ ਸਕੂਲ, ਅੰਮ੍ਰਿਤਸਰ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ
ਮਾਨਾਂਵਾਲਾ, 27 (ਗੁਰਦੀਪ ਸਿੰਘ ਨਾਗੀ )-ਦਿੱਲੀ ਪਬਲਿਕ ਸਕੂਲ, ਅੰਮ੍ਰਿਤਸਰ ਨੂੰ ਇਕ ਵਾਰ ਫੇਰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਕਮਲ ਚੰਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ 12 ਦਸੰਬਰ ਨੂੰ ਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ ਅਤੇ ਅੱਜ ਫਿਰ ਇਸ ਤਰ੍ਹਾਂ ਦੀ ਧਮਕੀ ਮਿਲਣ ਨਾਲ ਸਕੂਲ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਸਕੂਲ ਵਿਚ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਪੇਪਰ ਚੱਲ ਰਹੇ ਸਨ ਪਰ ਬਾਕੀ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਛੁੱਟੀ ਸੀ। ਪ੍ਰਿੰਸੀਪਲ ਕਮਲ ਚੰਦ ਨੇ ਦੱਸਿਆ ਕਿ ਇਸ ਸੰਬੰਧੀ ਡਿਪਟੀ ਕਮਿਸ਼ਨਰ, ਅੰਮ੍ਰਿਤਸਰ, ਜ਼ਿਲ੍ਹਾ ਸਿੱਖਿਆ ਅਫਸਰ, ਐਸ.ਐਸ.ਪੀ. ਅੰਮ੍ਰਿਤਸਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਪਾਰਟੀ ਵਲੋਂ ਸਕੂਲ ਦਾ ਨਿਰੀਖਣ ਵੀ ਕੀਤਾ ਜਾ ਚੁੱਕਾ ਹੈ।
;
;
;
;
;
;
;
;