ਅੱਜ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਤੇ ਲਾਲਜੀਤ ਸਿੰਘ ਭੁੱਲਰ ਕਰਨਗੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੁਲਾਕਾਤ
ਚੰਡੀਗੜ੍ਹ, 27 ਫਰਵਰੀ - ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਅੱਜ ਗੁਰਦਾਸਪੁਰ ਵਿਚ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲਣਗੇ। ਏ.ਐਸ.ਆਈ. ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਕੱਲ੍ਹ ਆਦੀਆ ਪੁਲਿਸ ਚੌਕੀ ਵਿਚ ਸ਼ਹੀਦ ਹੋ ਗਏ ਸਨ।
ਏ.ਐਸ.ਆਈ. ਗੁਰਨਾਮ ਸਿੰਘ ਗਦਰੀਅਨ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਅਖਲਾਸਪੁਰ ਦੇ ਵਸਨੀਕ ਸਨ। ਕੈਬਨਿਟ ਮੰਤਰੀ ਅੱਜ ਉਨ੍ਹਾਂ ਦੇ ਪਿੰਡਾਂ ਦਾ ਦੌਰਾ ਕਰਨਗੇ। ਦੋਵੇਂ ਮੰਤਰੀ ਸ਼ਹੀਦ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸ਼ਹੀਦਾਂ ਦੇ ਪਰਿਵਾਰਾਂ ਲਈ 1-1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕਰ ਚੁੱਕੇ ਹਨ।
;
;
;
;
;
;
;
;
;