JALANDHAR WEATHER

ਫੜਨਵੀਸ ਵਲੋਂ ਨਾਗਪੁਰ ਫ਼ੈਕਟਰੀ ਧਮਾਕੇ ਦੀ ਜਾਂਚ ਦੇ ਹੁਕਮ

 ਮੁੰਬਈ, 1 ਮਾਰਚ - ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਐਲਾਨ ਕੀਤਾ ਹੈ ਕਿ ਰਾਜ ਸਰਕਾਰ ਨਾਗਪੁਰ ਜ਼ਿਲ੍ਹੇ ਦੇ ਰਾਉਲਗਾਓਂ ਵਿਚ ਇਕ ਵਿਸਫੋਟਕ ਫ਼ੈਕਟਰੀ ਵਿਚ ਹੋਏ ਧਮਾਕੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ, ਸੰਬੰਧਿਤ ਕੰਪਨੀ ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵੀ ਪ੍ਰਦਾਨ ਕਰੇਗੀ। ਟਵੀਟ ਵਿਚ ਕਿਹਾ ਗਿਆ ਕਿ ਟੀਮਾਂ ਵੀ ਮੌਕੇ 'ਤੇ ਮੌਜੂਦ ਹਨ। 17 ਲੋਕਾਂ ਦੀ ਜਾਨ ਚਲੀ ਗਈ ਹੈ। ਮੈਂ ਮ੍ਰਿਤਕਾਂ ਨੂੰ ਦਿਲੋਂ ਸ਼ਰਧਾਂਜਲੀ ਦਿੰਦਾ ਹਾਂ। ਇਸ ਘਟਨਾ ਵਿਚ 18 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਤੁਰੰਤ ਨਾਗਪੁਰ ਭੇਜ ਦਿੱਤਾ ਗਿਆ ਹੈ। ਇਸ ਘਟਨਾ ਦੀ ਪੂਰੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ