ਰਣਜੀਤ ਸਿੰਘ ਦੇ ਪਰਿਵਾਰ ਤੇ ਵੱਖ ਵੱਖ ਜਥੇਬੰਦੀਆਂ ਵਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ
ਗੁਰਦਾਸਪੁਰ, 1 ਮਾਰਚ (ਚੱਕਰਾਜਾ/ਗੁਰਪ੍ਰਤਾਪ ਸਿੰਘ) - ਪਿਛਲੇ ਦਿਨੀਂ ਪਿੰਡ ਆਦੀਆਂ ਦੇ ਨੌਜਵਾਨ ਰਣਜੀਤ ਸਿੰਘ, ਜਿਸ ਦੀ ਪੁਲਿਸ ਅਨੁਸਾਰ ਇਕ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ। ਪਰ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਪੁਲਿਸ ਵਲੋਂ ਬਣਾਏ ਇਸ ਮੁਕਾਬਲੇ ਨੂੰ ਫਰਜ਼ੀ ਦੱਸਦਿਆਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਮੁਕਾਬਲੇ ਬਣਾਉਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਵੱਖ-ਵੱਖ ਜਥੇਬੰਦੀਆਂ ਅਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ 1 ਮਾਰਚ 2026 ਨੂੰ ਬੱਬਰੀ ਬਾਈਪਾਸ ਗੁਰਦਾਸਪੁਰ ਵਿਖੇ ਇੰਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਜਿੱਥੇ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ।
;
;
;
;
;
;
;
;