ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ
ਕਪੂਰਥਲਾ, 1 ਮਾਰਚ (ਅਮਨਜੋਤ ਸਿੰਘ ਵਾਲੀਆ)-ਨਵਾਂ ਪਿੰਡ ਭੱਠੇ ਨੇੜੇ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਮੌਕੇ 'ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਟਰੈਕਟਰ-ਟਰਾਲੀ ਸ਼ਾਹਕੋਟ ਤੋਂ ਜਲੰਧਰ ਨੂੰ ਆਲੂ ਲੈ ਕੇ ਜਾ ਰਹੀ ਸੀ, ਜਦੋਂ ਉਹ ਨਵਾਂ ਪਿੰਡ ਗੇਟ ਵਾਲਾ ਨੇੜੇ ਪਹੁੰਚੇ ਤਾਂ ਇਕ ਪ੍ਰਵਾਸੀ ਮਜ਼ਦੂਰ ਨੇ ਟਰੈਕਟਰ-ਟਰਾਲੀ ਵਾਲੇ ਪਾਸੋਂ ਲਿਫਟ ਮੰਗੀ ਅਤੇ ਥੋੜ੍ਹੀ ਅੱਗੇ ਜਾ ਕੇ ਉਹ ਡਿੱਗ ਕੇ ਟਰੈਕਟਰ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
;
;
;
;
;
;
;