ਨਿਰਮਲ ਭੇਖ ਸੰਤ ਸਮਾਜ ਬੋਲੋ ਹੋਲੇ ਮਹੱਲੇ ਦੀ ਆਰੰਭਤਾ ਮੌਕੇ ਪੁਰਾਤਨ ਰਵਾਇਤਾਂ ਅਨੁਸਾਰ ਸਜਾਇਆ ਨਗਰ ਕੀਰਤਨ
ਸ੍ਰੀ ਅਨੰਦਪੁਰ ਸਾਹਿਬ, 2 ਮਾਰਚ (ਕਰਨੈਲ ਸਿੰਘ,ਜੇ. ਐਸ. ਨਿੱਕੂਵਾਲ)- ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲੇ ਮਹੱਲੇ ਦੀ ਪੁਰਾਤਨ ਰਵਾਇਤਾਂ ਅਨੁਸਾਰ ਨਿਰਮਲ ਭੇਖ ਸੰਤ ਸਮਾਜ ਵਲੋਂ ਗੁਰਦੁਆਰਾ ਡੇਰਾ ਟਿੱਬਾ ਸਾਹਿਬ ਚੱਕ ਹੋਲਗੜ੍ਹ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਕਰਮਜੀਤ ਸਿੰਘ ਅਤੇ ਸੰਤ ਬਾਬਾ ਬਲਬੀਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਸਾਹਿਬ ਜੀ ਵਲੋਂ ਬਖਸ਼ਿਸ਼ ਕੀਤੀ ਗਈ ਹੋਲੇ ਮਹੱਲੇ ਦੀ ਰਵਾਇਤ ਦੀ ਆਰੰਭਤਾ ਮੌਕੇ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਨਿਰਮਲੇ ਸੰਤ ਸਮਾਜ ਦੀਆਂ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਸੰਗਤਾਂ ਵਲੋਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਉਹਨਾਂ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਟਿੱਬਾ ਸਾਹਿਬ ਚੱਕ ਹੋਲਗੜ੍ਹ ਤੋਂ ਅਰੰਭ ਹੋ ਕੇ ਗੁਰਦੁਆਰਾ ਡਮੇਲੀ ਸਾਹਿਬ , ਅਗੀਮਪੁਰ ਚੌਂਕ, ਬਸ ਸਟੈਂਡ , ਪੰਜ ਪਿਆਰਾ ਪਾਰਕ ਹੁੰਦਾ ਹੋਇਆ ਕਿਲਾ ਅਨੰਦਗੜ੍ਹ ਸਾਹਿਬ, ਮਹੱਲਾ ਨਵੀਂ ਅਬਾਦੀ ਹੋ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ।
;
;
;
;
;
;
;
;