JALANDHAR WEATHER

ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ 'ਚ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ

ਬਠਿੰਡਾ, 2 ਮਾਰਚ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਚ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦਾ ਪਤਾ ਲਗਦਿਆਂ ਹੀ ਸਥਾਨਕ ਪੁਲਿਸ ਪ੍ਰਸਾਸ਼ਨ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਅਤੇ ਸ੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਮੌਕੇ 'ਤੇ ਪੁੱਜੀ।

ਜਥੇਦਾਰ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਅੱਜ ਦਿਨ ਚੜਦੇ ਹੀ ਉਨ੍ਹਾਂ ਨੂੰ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਚ ਸਥਿਤ ਗੁਰਦੁਆਰਾ ਬਾਬਾ ਸ਼ਹੀਦ ਦੀਪ ਸਿੰਘ ਨਜਦੀਕ ਪਾਵਨ ਗੁਟਕਾ ਸਾਹਿਬ ਦੇ ਕੁਝ ਅੰਗ ਪਾੜ ਕੇ ਗਲੀ ਵਿਚ ਖਿਲਾਰ ਕੇ ਬੇਅਦਬੀ ਕਰਨ ਦੀ ਸੂਚਨਾ ਮਿਲੀ ਸੀ, ਜਿਸ ਬਾਅਦ ਉਨ੍ਹਾਂ ਆ ਕੇ ਦੇਖਿਆ ਤਾਂ ਜਾਪ ਅਤੇ ਜਪੁਜੀ ਕੁਝ ਅੰਗਾਂ ਦੀ ਬੇਅਦਬੀ ਕੀਤੀ ਗਈ ਸੀ। ਸਿੰਘ ਸਾਹਿਬ ਨੇ ਦੋਸ਼ ਲਗਾਏ ਕਿ ਇਹ ਸਭ ਕੁਝ ਸਿੱਖ ਕੌਮ ਅਤੇ ਸਿੱਖ ਧਰਮ ਵਿਰੋਧੀ ਏਜੰਸੀਆਂ ਵਲੋਂ ਕਰਵਾਇਆ ਜਾ ਰਿਹਾ ਤੇ ਅਜਿਹਾ ਜਾਣ ਬੁੱਝ ਕੇ ਕੀਤਾ ਜਾ ਰਿਹਾ, ਜੋ ਬਹੁਤ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਉਕਤ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਬਠਿੰਡਾ ਦੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਵੀ ਗੱਲਬਾਤ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੇ ਨਾਲ -ਨਾਲ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਤੁਰੰਤ ਲੱਭ ਕੇ ਗ੍ਰਿਫਤਾਰ ਕਰਨ ਲਈ ਕਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਜਾਂਚ ਲਈ ਵੱਖ -ਵੱਖ ਟੀਮਾਂ ਬਣਾ ਦਿੱਤੀਆਂ ਹਨ ਤੇ ਘਟਨਾ ਨੇੜਲੇ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ