JALANDHAR WEATHER

ਮੋਹਾਲੀ ਵਿਚ ਸਪੈਸ਼ਲ ਕੇਡਰ ਦੇ ਅਧਿਆਪਕਾਂ ਦਾ ਵਿਰੋਧ, ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ, ਪੁਲਿਸ ਨੇ ਰੋਕਿਆ

ਐਸ. ਏ. ਐਸ. ਨਗਰ, 2 ਮਾਰਚ (ਤਰਵਿੰਦਰ ਸਿੰਘ ਬੈਨੀਪਾਲ, ਅਮਿਤ ਸੇਠੀ)-ਸਪੈਸ਼ਲ ਕਾਰਡਰ ਅਧਿਆਪਕ ਫਰੰਟ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਵਿੱਦਿਆ ਭਵਨ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ’ਤੇ ਅਧਿਆਪਕਾਂ ਵਲੋਂ ਮੁੱਖ ਮੰਤਰੀ ਪੰਜਾਬ ਦੀ ਕੋਠੀ ਵੱਲ ਕੂਚ ਕਰ ਦਿੱਤਾ ਗਿਆ, ਜਿਨ੍ਹਾਂ ਨੂੰ ਚੰਡੀਗੜ੍ਹ ਮੋਹਾਲੀ ਬਾਰਡਰ ’ਤੇ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੇਡ ਲਗਾ ਕੇ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਰੋਕ ਲਿਆ ਗਿਆ। ਇਸ ਮੌਕੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਬਾਰ ਨਾਅਰੇਬਾਜ਼ੀ ਕਰਦੇ ਹੋਏ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ