ਅਰਬ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਸਾਡੀ ਪਹਿਲੀ ਤਰਜੀਹ- ਮੁੱਖ ਮੰਤਰੀ
ਚੰਡੀਗੜ੍ਹ, 3 ਮਾਰਚ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਈਰਾਨ-ਇਜ਼ਰਾਇਲ ਜੰਗ ਵਿਚਾਲੇ ਫਸੀ ਪੰਜਾਬੀਆਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਸਾਡੀ ਪਹਿਲੀ ਤਰਜੀਹ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਲਿਖਿਆ ਹੈ ਕਿ ਉਹ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਜੀ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ਼੍ਰੀ ਰਾਮ ਮੋਹਨ ਨਾਇਡੂ ਜੀ ਕੋਲ ਭੇਜ ਰਹੇ ਹਾਨ। ਉਹ ਮੰਗ ਕਰਦੇ ਹਨ ਕਿ ਪੰਜਾਬੀਆਂ ਲਈ ਸਪੈਸ਼ਲ ਪਲੇਨ ਦਾ ਇੰਤਜ਼ਾਮ ਕੀਤਾ ਜਾਵੇ। ਅਰਬ ਦੇਸ਼ਾਂ ਵਿਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
;
;
;
;
;
;
;