‘ਆਪ’ ਸਰਕਾਰ ਦਾ ਬਸ ਥੋੜ੍ਹਾ ਸਮਾਂ ਹੀ ਰਹਿ ਗਿਆ- ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ 3 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਪਾਰਟੀ ਬਾਰੇ ਬੋਲਦਿਆਂ ਕਿਹਾ ਕਿ ਤੁਹਾਡਾ ਸਮਾਂ ਹੁਣ ਬਹੁਤ ਥੋੜ੍ਹਾ ਰਹਿ ਗਿਆ ਹੈ। ਤੁਹਾਡੇ ਤੋਂ ਪੰਜਾਬ ਦੇ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਨੇ ਸੂਬੇ ਦੀ ਮਸ਼ਹੂਰੀਆਂ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ ਲਾ ਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਸ ਮਾਮਲੇ ’ਚ ਆਪਣੇ ਸੋਸ਼ਲ ਮੀਡੀਆ ਖਾਤਿਆਂ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਕਿ "ਆਮ ਆਦਮੀ ਪਾਰਟੀ ਪਿਛਲੇ 4 ਸਾਲਾਂ ਤੋਂ ਪੰਜਾਬ ਸਰਕਾਰ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਰਕੇ ਆਪਣੇ ਸਿਆਸੀ ਹਿੱਤਾਂ ਨੂੰ ਪ੍ਰਚਾਰ ਰਹੀ ਹੈ। ਉਨ੍ਹਾਂ ਕਿਹਾ ਕਿ ਇੰਝ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਹੁਣ “ਹਮੇਸ਼ਾ ਇਸ਼ਤਿਹਾਰਬਾਜ਼ੀ ਕਰਨ ਵਾਲੀ ਪਾਰਟੀ” ( "ਆਲਵੇਜ਼ ਐਡਵਰਟਾਈਸਮੈਂਟ ਪਾਰਟੀ" ) ਬਣ ਕੇ ਰਹਿ ਗਈ ਹੈ, ਜਿਸਨੇ ਹਕੀਕਤ ’ਚ ਪੰਜਾਬ ਦੇ ਵਿਕਾਸ ਲਈ ਕੁਝ ਨਹੀਂ ਕੀਤਾ, ਸਗੋਂ ਪੰਜਾਬ ਸਮੇਤ ਪੂਰੇ ਦੇਸ਼ ’ਚ ਇਸ਼ਤਿਹਾਰਬਾਜ਼ੀ ਕਰਕੇ ਜਿੱਥੇ ਸਰਕਾਰੀ ਖਜ਼ਾਨੇ ਨੂੰ ਖ਼ੋਰਾ ਲਾਇਆ ਹੈ, ਉੱਥੇ ਪੰਜਾਬ ਦੇ ਲੋਕਾਂ ਨੂੰ ਵੀ ਗੁੰਮਰਾਹ ਕੀਤਾ ਹੈ।
;
;
;
;
;
;
;