JALANDHAR WEATHER

ਹੋਲੇ ਮਹੱਲੇ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸ੍ਰੀ ਮੁਕਤਸਰ ਸਾਹਿਬ, 4 ਮਾਰਚ - (ਰਣਜੀਤ ਸਿੰਘ ਢਿੱਲੋਂ) ਗੁਰਦੁਆਰਾ ਨਾਨਕ ਨਿਵਾਸ ਕੋਟਲੀ ਦੇਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਰਵਾਨਾ ਹੋਇਆ। ਰਵਾਨਗੀ ਦੀ ਅਰਦਾਸ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁੰਦਰ ਸਜੀ ਪਾਲਕੀ ਵਿਚ ਸ਼ੁਸ਼ੋਭਿਤ ਕੀਤਾ ਗਿਆ। ਇਹ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਪਹੁੰਚੇਗਾ ਅਤੇ ਇਥੋਂ ਸ਼ੁਰੂ ਹੋ ਕੇ ਗੁਰਦੁਆਰਾ ਟਿੱਬੀ ਸਾਹਿਬ ਅਤੇ ਗੁਰਦੁਆਰਾ ਰਕਾਬਸਰ ਸਾਹਿਬ ਹੁੰਦਾ ਹੋਇਆ ਵਾਪਸ ਇਥੇ ਹੀ ਸਮਾਪਤ ਹੋਵੇਗਾ। ਵੱਖ-ਵੱਖ ਪੜਾਵਾਂ 'ਤੇ ਸੰਗਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਪਾਲਕੀ ਸਾਹਿਬ 'ਤੇ ਸੰਗਤ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਿਆ। ਇਸ ਮੌਕੇ ਬਾਬਾ ਗੁਰਮੀਤ ਸਿੰਘ ਵਲੋਂ ਸੰਗਤ ਨੂੰ ਹੋਲੇ ਮਹੱਲੇ ਦੀ ਵਧਾਈ ਦਿੱਤੀ ਗਈ। ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਵਲੋਂ ਵੀ ਇਸ ਦਿਹਾੜੇ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ