ਹੋਲੀ ਦੇ ਤਿਉਹਾਰ ਮੌਕੇ ਹੁੱਲੜਬਾਜ਼ਾਂ 'ਤੇ ਪੁਲਿਸ ਨੇ ਕਸਿਆ ਸ਼ਿਕੰਜਾ
ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਰੰਗਾਂ ਦਾ ਤਿਉਹਾਰ ਹੋਲੀ ਲੋਕਾਂ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਕ ਦੂਜੇ 'ਤੇ ਗੁਲਾਲ ਸੁੱਟ ਕੇ ਅਤੇ ਰੰਗ ਲਾ ਕੇ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ। ਇਸ ਦਿਹਾੜੇ 'ਤੇ ਕਈ ਹੁੱਲੜਬਾਜ਼ਾਂ ਵਲੋਂ ਹੁੱਲੜਬਾਜ਼ੀ ਕੀਤੀ ਗਈ, ਪ੍ਰੰਤੂ ਪੁਲਿਸ ਵਲੋਂ ਸਖਤੀ ਨਾਲ ਇਨ੍ਹਾਂ 'ਤੇ ਸ਼ਿਕੰਜਾ ਕਸਿਆ ਗਿਆ ਅਤੇ ਸ਼ਹਿਰ ਵਿਚ ਗਸ਼ਤ ਕਰਕੇ ਹੁੱਲੜਬਾਜ਼ੀ ਨੂੰ ਰੋਕਿਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਟਰੈਫ਼ਿਕ ਇੰਚਾਰਜ ਸੁਖਦੇਵ ਸਿੰਘ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਖੁਸ਼ੀਆਂ ਦਾ ਤਿਉਹਾਰ ਹੈ ਅਤੇ ਇਸ ਨੂੰ ਬੜੇ ਚਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਜਾਵੇ। ਪ੍ਰੰਤੂ ਹੁੱਲੜਬਾਜ਼ੀ ਬਿਲਕੁਲ ਨਾ ਕੀਤੀ ਜਾਵੇ ਅਤੇ ਕਿਸੇ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।
;
;
;
;
;
;
;
;