ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਖ਼ਾਲਸਾਈ ਰਵਾਇਤਾਂ ਅਨੁਸਾਰ ਸਮਾਪਤ
ਸ੍ਰੀ ਅਨੰਦਪੁਰ ਸਾਹਿਬ, 4 ਮਾਰਚ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਖ਼ਾਲਸਾਈ ਰਵਾਇਤਾਂ ਅਨੁਸਾਰ ਸਮਾਪਤ ਹੋ ਗਿਆ । 6 ਰੋਜ਼ਾ ਹੋਲਾ ਮਹੱਲਾ ਦੇ ਦੂਜੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਸਮਾਗਮ ਸ਼ੁਰੂ ਹੋ ਗਏ । ਅੰਤਿਮ ਦਿਨ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬੁੱਢਾ ਦਲ ਦੀ ਅਗਵਾਈ ਹੇਠ ਮਹੱਲਾ ਸਜਾਇਆ ਗਿਆ। ਗੁਰਦੁਆਰਾ ਮਾਤਾ ਜੀਤੋ ਜੀ ਅਗੰਮਪੁਰ ਵਿਖੇ ਨਤਮਸਤਕ ਹੋਣ ਬਾਅਦ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਜੰਗਜੂ ਕਰਤੱਵ ਦਿਖਾਏ ਗਏ ਜਦੋ ਕਿ ਸ਼੍ਰੋਮਣੀ ਕਮੇਟੀ ਵਲੋਂ ਵੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ।ਇਨ੍ਹਾਂ ਸਮਾਗਮਾਂ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ , ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਕਾਰਜਕਾਰਨੀ ਮੈਂਬਰ ਦਲਜੀਤ ਸਿੰਘ ਭਿੰਡਰ ਸਮੇਤ ਲੱਖਾ ਸੰਗਤਾਂ ਨੇ ਹਾਜ਼ਰੀ ਲਗਵਾਈ।
;
;
;
;
;
;
;