JALANDHAR WEATHER

ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ ਵਿਚ 2 ਬੱਚਿਆਂ ਸਮੇਤ 5 ਜ਼ਖ਼ਮੀ

ਕਪੂਰਥਲਾ, 4 ਮਾਰਚ (ਅਮਨਜੋਤ ਸਿੰਘ ਵਾਲੀਆ): ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਖੈੜਾ ਮੰਦਰ ਪੈਟਰੋਲ ਪੰਪ ਨੇੜੇ ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ਵਿਚ 2 ਬੱਚਿਆਂ ਸਮੇਤ 5 ਵਿਅਕਤੀ ਜ਼ਖ਼ਮੀ ਹੋ ਗਏ , ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ ਹੈ। ਜ਼ੇਰੇ ਇਲਾਜ ਮੋਨਿਕਾ ਪਤਨੀ ਦੀਪਕ   ਨੇ ਦੱਸਿਆ ਕਿ ਉਹ ਪਿੰਡ ਰਮੀਦੀ ਤੋਂ ਆਪਣੇ ਪਿੰਡ ਆਪਣੇ ਭਰਾ ਨਾਲ ਮੋਟਰਸਾਈਕਲ 'ਤੇ ਜਾ ਰਹੇ ਸੀ ਜਦੋਂ ਉਹ ਸੁਲਤਾਨਪੁਰ ਲੋਧੀ ਰੋਡ 'ਤੇ ਖੈੜਾ ਮੰਦਰ ਪੈਟਰੋਲ ਪੰਪ ਨਜ਼ਦੀਕ ਪਹੁੰਚੇ ਤਾਂ ਇਕ ਵਿਅਕਤੀ ਜੋ ਆਪਣੇ ਸਾਥੀਆਂ ਨਾਲ ਐਕਟਿਵਾ 'ਤੇ ਹੋਲੀ ਖੇਡਦਾ ਆ ਰਿਹਾ ਸੀ ਤੇ ਉਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਤੇ ਉਸ ਦਾ ਭਰਾ ਅਮਰਪਾਲ ਤੇ ਬੱਚੇ ਸਾਕਸ਼ੀ ਅਤੇ ਅੰਸ਼ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿਚ ਐਕਟਿਵਾ ਸਵਾਰ ਵਿਅਕਤੀ ਵੀ ਜ਼ਖ਼ਮੀ ਹੋ ਗਿਆ, ਉਸ ਨੂੰ ਸਥਾਨਕ ਲੋਕਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵੱਲੋਂ ਸਾਰਿਆਂ ਦਾ ਇਲਾਜ ਜਾਰੀ ਹੈ। ਇਸ ਸੰਬੰਧੀ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ