11 ਬਲਾਕ ਸੰਮਤੀ ਮੈਂਬਰ ਪਹੁੰਚੇ ਬਲਾਕ ਅਟਾਰੀ,ਆਮ ਆਦਮੀ ਪਾਰਟੀ ਦੇ ਮੈਂਬਰ ਨਹੀਂ ਪਹੁੰਚੇ, ਚੋਣ ਰੱਦ
ਅਟਾਰੀ, (ਅੰਮ੍ਰਿਤਸਰ) 5 ਮਾਰਚ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਬਲਾਕ ਅਟਾਰੀ ਵਿਚ ਚੇਅਰਮੈਨ ਦੀ ਚੋਣ ਹੋਣੀ ਸੀ, ਜੋ ਰੱਦ ਕਰ ਦਿੱਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ 9 ਮੈਂਬਰ ਬਲਾਕ ਅਟਾਰੀ ਪਹੁੰਚੇ, ਇਕ ਮੈਂਬਰ ਆਜ਼ਾਦ ਅਤੇ ਤਿੰਨ ਕਾਂਗਰਸ ਪਾਰਟੀ ਦੇ ਮੈਂਬਰ ਮੌਜੂਦ ਸਨ, ਜਿਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਕੀਤਾ ਗਿਆ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨਾਲ ਤਸਵੀਰਾਂ ਵੀ ਕਰਵਾਈਆਂ ਅਤੇ ਸਮਰਥਨ ਦਿੱਤਾ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ 8 ਮੈਂਬਰ ਬਲਾਕ ਸੰਮਤੀ ਚੋਣ ਜਿੱਤੇ ਸਨ, ਜੋ ਬਲਾਕ ਅਟਾਰੀ ਨਹੀਂ ਪਹੁੰਚੇ,ਜਿਸ ਤੋਂ ਬਾਅਦ ਬਲਾਕ ਸੰਮਤੀ ਦੇ ਚੇਅਰਮੈਨ ਦੀ ਹੋਣ ਵਾਲੀ ਚੋਣ ਨੂੰ ਰੱਦ ਕਰ ਦਿੱਤਾ ਗਿਆ ਹੈ।
;
;
;
;
;
;
;