ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ
ਪੰਜ ਗਰਾਈ ਕਲਾਂ,(ਫਰੀਦਕੋਟ), 5 ਮਾਰਚ (ਸੁਖਮੰਦਰ ਸਿੰਘ ਬਰਾੜ)- ਪੰਜਗਰਾਈਂ ਕਲਾਂ ਦੇ ਦੋ ਨੌਜਵਾਨਾਂ ਦੀ ਸਮਰਾਲਾ ਨੇੜੇ ਹੋਏ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਰੀਤ ਸਿੰਘ (21) ਪੁੱਤਰ ਹਰਜਿੰਦਰ ਸਿੰਘ ਤੇ ਕਰਨਵੀਰ ਸਿੰਘ ਪੁੱਤਰ ਜਗਦੀਸ਼ ਸਿੰਘ ਦੇਰ ਰਾਤ ਆਪਣੀ ਕਾਰ ’ਤੇ ਚੰਡੀਗੜ੍ਹ ਨੂੰ ਜਾ ਰਹੇ ਸਨ ਤਾਂ ਸਮਰਾਲਾ ਨੇੜੇ ਕਾਰ ਅਚਾਨਕ ਡਿਵਾਈਡਰ ’ਤੇ ਕਾਰ ਜਾ ਚੜ੍ਹੀ ਤੇ ਤੇਜ਼ ਰਫ਼ਤਾਰ ਹੋਣ ਕਾਰਨ ਦੂਰ ਖੇਤਾਂ ਜਾ ਡਿੱਗੀ । ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ।ਦੱਸਣ ਅਨੁਸਾਰ ਇਨ੍ਹਾਂ ਨੌਜਵਾਨਾਂ ਨੇ ਚੰਡੀਗੜ੍ਹ ਤੋਂ ਆਪਣੇ ਦੋਸਤਾਂ ਨੂੰ ਨਾਲ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ’ਤੇ ਜਾਣਾ ਸੀ ਪਰੰਤੂ ਹੋਣੀ ਨੂੰ ਕੁਝ ਹੋਰ ਮਨਜ਼ੂਰ ਸੀ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨਾਂ ਦਾ ਜਨਮ ਇਕੋ ਦਿਨ ਭਾਵ 26 ਅਗਸਤ 2005 ਨੂੰ ਹੋਇਆ ਸੀ ਤੇ ਮੌਤ ਵੀ ਇਕੋ ਦਿਨ ਇਕੱਠਿਆਂ ਦੀ ਹੋਈ। ਇਨ੍ਹਾਂ ਨੌਜਵਾਨਾਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਿੰਡ ਦੇ ਅੰਦਰ ਸੋਗ ਦੀ ਲਹਿਰ ਦੌੜ ਗਈ।
;
;
;
;
;
;
;