JALANDHAR WEATHER

ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਬੀ.ਡੀ.ਪੀ.ਓ. ਦਫਤਰ ਮੂਹਰੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 5 ਮਾਰਚ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀ ਹੋਈਆਂ ਬਲਾਕ ਸੰਮਤੀ ਦੀਆਂ ਚੋਣਾਂ ਸੰਬੰਧੀ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਬਾਰ-ਬਾਰ ਮੀਟਿੰਗਾਂ ਮੁਲਤਵੀ ਕਰਨ ’ਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਬੀ.ਡੀ.ਪੀ.ਓ. ਦਫ਼ਤਰ ਫਤਿਹਗੜ੍ਹ ਚੂੜੀਆਂ ਮੂਹਰੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਮੁੜ ਚੇਅਰਮੈਨ ਦੀ ਨਿਯੁਕਤੀ ਸੰਬੰਧੀ ਪੰਜ ਮਾਰਚ ਨੂੰ ਰੱਖੀ ਗਈ ਮੀਟਿੰਗ ਲਈ 11 ਵਜੇ ਦਾ ਸਮਾਂ ਨਿਯੁਕਤ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਸਮੇਂ ਸਿਰ ਆਪਣੇ ਜੇਤੂ 12 ਸਮਤੀ ਮੈਂਬਰਾਂ ਦੇ ਨਾਲ ਬੀ.ਡੀ.ਪੀ.ਓ. ਦਫਤਰ ਬਲਾਕ ਫਤਿਹਗੜ੍ਹ ਚੂੜੀਆਂ ਵਿਖੇ ਪਹੁੰਚ ਗਏ ਸਨ। ਉਨ੍ਹਾਂ ਦੇ ਆਉਣ ’ਤੇ ਲੰਮਾ ਸਮਾਂ ਉਡੀਕ ਕਰਨ ’ਤੇ ਬੀ.ਡੀ.ਪੀ.ਓ. ਵੀ ਗੈਰ ਹਾਜ਼ਰ ਰਹੇ, ਐਸ.ਡੀ.ਐਮ. ਵੀ ਇਕ ਦਿਨ ਦੀ ਛੁੱਟੀ ’ਤੇ ਚਲੇ ਗਏ ਹਨ ਜਦ ਕਿ ਲੰਮਾ ਸਮਾਂ ਉਡੀਕਣ ਦੇ ਬਾਵਜੂਦ ਫੋਨ ਉੱਪਰ ਮੀਟਿੰਗ ਮੁਲਤਵੀ ਕਰਨ ਦਾ ਨੋਟਿਸ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਬਲਾਕ ਸੰਮਤੀ ਚੇਅਰਮੈਨ ਦੀ ਨਿਯੁਕਤੀ ਆਪਣੇ ਤਰੀਕੇ ਨਾਲ ਕਰਨਾ ਚਾਹੁੰਦੀ ਹੈ, ਅਜਿਹਾ ਨਹੀਂ ਹੋਣ ਦੇਵਾਂਗੇ,ਇਨਸਾਫ ਲੈਣ ਲਈ ਉਹ ਅਦਾਲਤਾਂ ਦਾ ਦਰਵਾਜ਼ਾ ਖੜਕਾਉਣਗੇ, ਜੇਕਰ ਕੋਈ ਸੰਘਰਸ਼ ਕਰਨਾ ਪਿਆ ਤਾਂ ਉਹ ਢਿੱਲੇ ਨਹੀਂ ਪੈਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ