JALANDHAR WEATHER

‘ਆਪ’ ਦੇ ਸਵਿੰਦਰ ਕੌਰ ਬਣੇ ਬਲਾਕ ਸੰਮਤੀ ਅਜਨਾਲਾ ਦੇ ਚੇਅਰਪਰਸਨ

ਅਜਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਬਲਾਕ ਵਿਕਾਸ ਤੇ ਪੰਚਾਇਤ ਦਫਤਰ ਅਜਨਾਲਾ ਵਿਖੇ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਮੌਜੂਦਗੀ ਅਤੇ ਪ੍ਰੀਜ਼ਾਈਡਿੰਗ ਅਫਸਰ-ਕਮ-ਐਸ.ਡੀ.ਐਮ. ਅਜਨਾਲਾ ਅਸ਼ੋਕ ਕੁਮਾਰ ਦੀ ਨਿਗਰਾਨੀ ’ਚ ਬਲਾਕ ਸੰਮਤੀ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਸਵਿੰਦਰ ਕੌਰ ਪਤਨੀ ਸਰਪੰਚ ਪਹਿਲਵਾਨ ਜਸਵੰਤ ਸਿੰਘ ਗੱਗੋਮਾਹਲ ਨੂੰ ਸਰਬਸੰਮਤੀ ਨਾਲ ਚੇਅਰਪਰਸਨ ਅਤੇ ਸਰਪੰਚ ਸਰਬਜੀਤ ਸਿੰਘ ਚੱਕ ਔਲ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ।

ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਵੇਂ ਚੁਣੇ ਚੇਅਰਪਰਸਨ ਸਵਿੰਦਰ ਕੌਰ ਅਤੇ ਵਾਈਸ ਚੇਅਰਮੈਨ ਸਰਬਜੀਤ ਸਿੰਘ ਚੱਕ ਔਲ ਨੂੰ ਮੁਬਾਰਕਬਾਦ ਦਿੰਦਿਆਂ ਸਿਰੋਪਾਉ ਦੇ ਕੇ ਸਨਮਾਨਤ ਕੀਤਾ। ਇਸ ਮੌਕੇ 'ਆਪ' ਸਿੱਖਿਆ ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ, ਖੁਸ਼ਪਾਲ ਸਿੰਘ ਧਾਲੀਵਾਲ, ਬੀ.ਡੀ.ਪੀ.ਓ ਅਜਨਾਲਾ ਸਿਤਾਰਾ ਵਿਰਕ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਆਪ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜ਼ੀ, ਪ੍ਰਧਾਨ ਸਾਹਿਬ ਸਿੰਘ ਫੌਜੀ ਰਾਏਪੁਰ ਕਲਾਂ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਸਾਹੋਵਾਲ ਅਤੇ ਸ਼ਿਵਦੀਪ ਸਿੰਘ ਚਾਹਲ ਤੇ ਹੋਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ