JALANDHAR WEATHER

ਪੰਜਾਬ ਕੈਬਨਿਟ ਨੇ ਦਿੱਤੀ ਬਜਟ ਨੂੰ ਮਨਜ਼ੂਰੀ

ਚੰਡੀਗੜ੍ਹ, 6 ਮਾਰਚ - ਪੰਜਾਬ ਦੇ ਬਜਟ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ। ਮੀਟਿੰਗ ’ਚ ਕੈਬਨਿਟ ਵਲੋਂ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਸੰਬੰਧੀ ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਪੰਜਾਬ ਸਰਕਾਰ ਦਾ ਵਿੱਤੀ ਸਾਲ 2026-2027 ਦਾ ਬਜਟ ਅਨੁਮਾਨ ਪੰਜਾਬ ਕੈਬਨਿਟ ਵਲੋਂ ਪਾਸ ਕੀਤਾ ਗਿਆ..ਬਜਟ 8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ..ਇਹ ਦਿਨ ਕੌਮਾਂਤਰੀ ਮਹਿਲਾ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਇਹ ਬਜਟ ਹਰ ਪੰਜਾਬੀ ਦੀ ਤਰੱਕੀ ਅਤੇ ਖੁਸ਼ਹਾਲੀ 'ਚ ਵੱਡਾ ਯੋਗਦਾਨ ਪਾਏਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ