JALANDHAR WEATHER

ਟਰੱਕ ਵਿਚੋਂ ਵਿਅਕਤੀ ਦੀ ਲਾਸ਼ ਬਰਾਮਦ

ਰਾਮਾਂ ਮੰਡੀ, (ਬਠਿੰਡਾ), 7 ਮਾਰਚ (ਤਰਸੇਮ ਸਿੰਗਲਾ)- ਅੱਜ ਸਵੇਰੇ ਸਥਾਨਕ ਗੁਰੂ ਨਾਨਕ ਫੈਕਟਰੀ ਦੇ ਨੇੜੇ ਖੜ੍ਹੇ ਇਕ ਟਰੱਕ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ, ਜਿਸ ਦੀ ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਮੌਕੇ ’ਤੇ ਪੁੱਜੀ ਤੇ ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਟਰੱਕ ਦੇ ਕੈਬਿਨ ਵਿਚੋਂ ਬਾਹਰ ਕੱਢਿਆ। ਮ੍ਰਿਤਕ ਦੀ ਪਛਾਣ ਮੇਜਰ ਸਿੰਘ ਵਾਸੀ ਰਾਮਾਂ ਪਿੰਡ ਵਜੋਂ ਹੋਈ ਹੈ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸੰਸਥਾ ਦੀ ਐਂਬੂਲੈਂਸ ਰਾਹੀਂ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਸਮਾਚਾਰ ਲਿਖੇ ਜਾਣ ਤੱਕ ਪੁਲਿਸ ਵਲੋਂ ਉਕਤ ਮ੍ਰਿਤਕ ਦੇ ਮਰਨ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ