JALANDHAR WEATHER

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦਿੱਤੀਆਂ ਕੌਮਾਂਤਰੀ ਮਹਿਲਾ ਦਿਵਸ ਦੀਆਂ ਵਧਾਈਆਂ

ਚੰਡੀਗੜ੍ਹ, 8 ਮਾਰਚ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੌਮਾਂਤਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਪੰਜਾਬ ਅਤੇ ਦੇਸ਼-ਵਿਦੇਸ਼ਾਂ 'ਚ ਵਸਦੀਆਂ ਸਭਨਾਂ ਮਾਵਾਂ-ਭੈਣਾਂ ਤੇ ਧੀਆਂ ਨੂੰ 'ਕੌਮਾਂਤਰੀ ਮਹਿਲਾ ਦਿਵਸ' ਦੀਆਂ ਬਹੁਤ-ਬਹੁਤ ਮੁਬਾਰਕਾਂ।

ਮੈਂ ਹਰ ਉਸ ਧੀ ਅਤੇ ਭੈਣ ਨੂੰ ਸਲਾਮ ਕਰਦਾ ਹਾਂ, ਜੋ ਆਪਣੀ ਮਿਹਨਤ ਤੇ ਹਿੰਮਤ ਸਦਕਾ ਪੰਜਾਬ ਦਾ ਨਾਮ ਦੁਨੀਆ ਭਰ ਵਿਚ ਰੌਸ਼ਨ ਕਰ ਰਹੀਆਂ ਹਨ। ਮੇਰਾ ਸਿਜਦਾ ਉਨ੍ਹਾਂ ਮਾਵਾਂ ਨੂੰ ਵੀ ਜੋ ਸਾਨੂੰ ਕਦੇ ਭੁੱਖੇ ਢਿੱਡ ਸੌਣ ਨਹੀਂ ਦਿੰਦੀਆਂ। ਪੀਰਾਂ-ਪੈਗੰਬਰਾਂ ਤੇ ਸੂਰਬੀਰ ਯੋਧਿਆਂ ਨੂੰ ਜਨਮ ਦੇਣ ਵਾਲੀਆਂ ਮਾਵਾਂ ਦੀ ਸੇਵਾ ਲਈ ਮੈਂ ਹਰ ਪਲ ਹਾਜ਼ਰ ਹਾਂ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਤਰੱਕੀ ਔਰਤਾਂ ਦੇ ਮੋਢੇ ਨਾਲ ਮੋਢਾ ਲਾ ਕੇ ਤੁਰਨ ਨਾਲ ਹੀ ਸੰਭਵ ਹੈ। ਤੁਹਾਨੂੰ ਹਰ ਪੱਖੋਂ ਆਤਮ-ਨਿਰਭਰ ਬਣਾਉਣ ਦੀ ਸਾਡੀ ਵਚਨਬੱਧਤਾ ਹੈ, ਅੱਜ ਬਜਟ ਸੈਸ਼ਨ ਦੌਰਾਨ ਮਾਵਾਂ-ਭੈਣਾਂ ਅਤੇ ਧੀਆਂ ਲਈ ਇਕ ਵੱਡੀ ਖੁਸ਼ਖਬਰੀ ਵੀ ਲੈ ਕੇ ਆ ਰਹੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ