JALANDHAR WEATHER

ਮਹਿਲਾਵਾਂ ਲਈ 1000 ਰੁਪਏ ਮਹੀਨਾ ਦਾ ਐਲਾਨ

ਚੰਡੀਗੜ੍ਹ, 8 ਮਾਰਚ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਇਆ ਮਹੀਨਾ ਦਿੱਤਾ ਜਾਵੇਗਾ ਅਤੇ ਐਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ‌ਦਿੱਤਾ ਜਾਵੇਗਾ। ਵਿੱਤ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ ਤੇ ਇਸ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਸਰਕਾਰੀ ਨੌਕਰੀ ਕਰਦੀਆਂ ਜਾਂ ਰਿਟਾਇਰ ਮਹਿਲਾਵਾਂ ਨੂੰ ਨਹੀਂ ਮਿਲੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ