ਆਪਣੀ ਇਕ-ਇਕ ਗਾਰੰਟੀ ਪੂਰੀ ਕੀਤੀ ਹੈ, ਭਗਵੰਤ ਮਾਨ ਸਰਕਾਰ ਨੇ - ਡਾ. ਗੁਰਪ੍ਰੀਤ ਕੌਰ
ਚੰਡੀਗੜ੍ਹ, 8 ਮਾਰਚ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਚੰਡੀਗੜ੍ਹ, 8 ਮਾਰਚ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਇਆ ਮਹੀਨਾ ਦਿੱਤਾ ਜਾਵੇਗਾ ਅਤੇ ਐਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਇਤਿਹਾਸਿਕ ਦਿਨ ਹੈ। ਪਹਿਲੀ ਵਾਰ ਮਹਿਲਾ ਦਿਵਸ 'ਤੇ ਬਜਟ ਪੇਸ਼ ਕੀਤਾ ਗਿਆ ਹੈ। ਕਦੇ ਵੀ ਪੰਜਾਬ ਦੇ ਇਤਿਹਾਸ ਵਿਚ ਅਜਿਹਾ ਨਹੀਂ ਹੋਇਆ ਕਿ ਮਹਿਲਾਵਾਂ ਨੂੰ ਇੰਨਾ ਮਹੱਤਵ ਦਿੱਤਾ ਗਿਆ ਹੋਵੇ। ਭਗਵੰਤ ਮਾਨ ਸਰਕਾਰ ਇਤਿਹਾਸ 'ਚ ਪਹਿਲੀ ਸਰਕਾਰ ਹੈ ਜਿਸ ਨੇ ਆਪਣੀ ਇਕ-ਇਕ ਗਾਰੰਟੀ ਪੂਰੀ ਕੀਤੀ ਹੈ, ਜਿਸ ਲਈ ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
;
;
;
;
;
;
;
;