ਕਿਸਾਨ ਜਾਗ੍ਰਿਤੀ ਯਾਤਰਾ ਤਹਿਤ ਜਲੰਧਰ ਪੁੱਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
ਜਲੰਧਰ, 9 ਮਾਰਚ (ਜਸਪਾਲ ਸਿੰਘ)- ਐਮ.ਐਸ.ਪੀ. ਗਰੰਟੀ ਕਾਨੂੰਨ ਅਤੇ ਅਮਰੀਕਾ ਨਾਲ ਵਪਾਰਕ ਸਮਝੌਤੇ ਵਿਚੋਂ ਖੇਤੀਬਾੜੀ ਡੇਅਰੀ ਤੇ ਪੋਲਟਰੀ ਨੂੰ ਬਾਹਰ ਰੱਖਣ ਦੀ ਮੰਗ ਨੂੰ ਲੈ ਕੇ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕੀਤੀ ਜਾ ਰਹੀ ਕਿਸਾਨ ਜਾਗਰਤੀ ਯਾਤਰਾ ਤਹਿਤ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜਲੰਧਰ ਵਿਖੇ ਪੁੱਜੇ, ਜਿਥੇ ਉਹਨਾਂ ਦਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਵਿੰਦਰ ਸਿੰਘ ਮਸ਼ਿਆਣਾ ਤੇ ਹੋਰਨਾਂ ਕਿਸਾਨ ਆਗੂਆਂ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੱਲੇਵਾਲ ਨੇ ਕਿਹਾ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਵਪਾਰਕ ਸਮਝੌਤਾ ਦੇਸ਼ ਦੇ ਕਿਸਾਨਾਂ ਵਪਾਰੀਆਂ ਤੇ ਮਜ਼ਦੂਰਾਂ ਨੂੰ ਤਬਾਹ ਕਰਕੇ ਰੱਖ ਦੇਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਗਰੰਟੀ ਕਾਨੂੰਨ ਬਣਾਏ ਜਾਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
;
;
;
;
;
;
;