JALANDHAR WEATHER

ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਗੁਰਦਾਸਪੁਰ, 9 ਮਾਰਚ- ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਆਦੀਆਂ ਚੈੱਕ ਪੋਸਟ ਉਤੇ ਦੋ ਪੁਲਿਸ ਮੁਲਾਜ਼ਮਾਂ ਦੇ ਗੋਲੀਆਂ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਰਣਜੀਤ ਸਿੰਘ ਦਾ 25 ਫਰਵਰੀ ਨੂੰ ਪੁਲਿਸ ਮੁਕਾਬਲਾ ਕੀਤਾ ਗਿਆ ਸੀ, ਜਿਸ ਵਿਚ ਉਹ ਮਾਰਿਆ ਗਿਆ ਸੀ। ਪਰਿਵਾਰ ਵਲੋਂ ਉਸ ਦਾ ਅੰਤਿਮ ਸੰਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਸਦੀ ਡੈਡ ਬਾਡੀ ਦੀ ਵਿਗੜਦੀ ਹਾਲਤ ਨੂੰ ਦੇਖਦੇ ਹੋਏ ਅੱਜ ਪਰਿਵਾਰ ਅਤੇ ਜਥੇਬੰਦੀਆਂ ਵਲੋਂ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਰਣਜੀਤ ਸਿੰਘ ਸ਼ਾਦੀ ਸ਼ੁਦਾ ਨਹੀਂ ਸੀ, ਇਸ ਕਾਰਨ ਪਰਿਵਾਰ ਵਲੋਂ ਉਸ ਨੂੰ ਸਿਹਰਾ ਲਗਾਇਆ ਗਿਆ ਤੇ ਪਿੰਡ ਦੇ ਹੀ ਸ਼ਮਸ਼ਾਨਘਾਟ ਵਿਚ  ਅੰਤਿਮ ਸੰਸਕਾਰ ਕੀਤਾ ਗਿਆ ।

ਇਸ ਮੌਕੇ ਵੱਡੀ ਗਿਣਤੀ ਵਿਚ ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਪਿੰਡ ਵਾਸੀ ਉਸ ਦੇ ਨਿਵਾਸ ਸਥਾਨ ਉਤੇ ਪਹੁੰਚੇ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਇਨਸਾਫ ਦੀ ਲੜਾਈ ਨਹੀਂ ਰੁਕੇਗੀ ਅਤੇ 16 ਮਾਰਚ ਨੂੰ ਰਣਜੀਤ ਸਿੰਘ ਦੇ ਭੋਗ ਵਾਲੇ ਦਿਨ ਅਗਲੀ ਰੂਪਰੇਖਾ ਉਲੀਕੀ ਜਾਏਗੀ । ਰਣਜੀਤ ਸਿੰਘ ਦੇ ਸੰਸਕਾਰ ਮੌਕੇ ਰਣਜੀਤ ਸਿੰਘ ਦੇ ਵਕੀਲ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਸਿੱਧੀ ਗੱਲਬਾਤ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ