ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਬਿੱਲ ਨਾ ਭਰਨ ਵਾਲਿਆਂ ਦੇ ਮੀਟਰ ਕੁਨੈਕਸ਼ਨ ਕੱਟੇ
ਗੁਰੂਹਰਸਹਾਏ, 9 ਮਾਰਚ (ਕਪਿਲ ਕੰਧਾਰੀ)- ਗੁਰੂ ਹਰ ਸਹਾਏ ਸ਼ਹਿਰ ’ਚ ਬਿਜਲੀ ਦੇ ਬਕਾਇਆ ਬਿੱਲਾਂ ਨੂੰ ਲੈ ਕੇ ਬਿਜਲੀ ਵਿਭਾਗ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਐਸ.ਡੀ.ਓ. ਸ਼ਹਿਰੀ ਗੁਰਪ੍ਰੀਤ ਸਿੰਘ ਬਾਠ ਦੀ ਅਗਵਾਈ ਹੇਠ ਵਿਭਾਗ ਦੀਆਂ ਵੱਖ-ਵੱਖ ਟੀਮਾਂ ਗਠਿਤ ਕਰਕੇ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ ’ਚ ਬਿਜਲੀ ਮੀਟਰਾਂ ਦੀ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਜੇਈ ਜਸਵਿੰਦਰ ਸਿੰਘ, ਲਾਈਨਮੈਨ ਜਸਪਾਲ ਸਿੰਘ ਬਿੱਟਾ ਅਤੇ ਲਾਈਨਮੈਨ ਪਰਵਿੰਦਰ ਸਿੰਘ ਸਮੇਤ ਹੋਰ ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਬਿਜਲੀ ਮੀਟਰਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਜਿਨ੍ਹਾਂ ਖਪਤਕਾਰਾਂ ਨੇ ਕਾਫ਼ੀ ਸਮੇਂ ਤੋਂ ਬਿਜਲੀ ਦੇ ਬਿੱਲ ਅਦਾ ਨਹੀਂ ਕੀਤੇ ਹੋਏ ਸਨ, ਉਨ੍ਹਾਂ ਦੇ ਮੀਟਰਾਂ ਦੇ ਕਨੈਕਸ਼ਨ ਕੱਟ ਦਿੱਤੇ ਗਏ।
ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ.ਡੀ.ਓ. ਗੁਰਪ੍ਰੀਤ ਸਿੰਘ ਬਾਠ ਨੇ ਦੱਸਿਆ ਕਿ ਬਿਜਲੀ ਵਿਭਾਗ ਵਲੋਂ ਬਕਾਇਆ ਰਕਮ ਵਸੂਲ ਕਰਨ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਨੇ ਬਿਜਲੀ ਦੇ ਬਿੱਲ ਪਿਛਲੇ ਲੰਬੇ ਸਮੇਂ ਤੋਂ ਨਹੀਂ ਭਰੇ ਸਨ, ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਕੁਝ ਖਪਤਕਾਰਾਂ ਨੇ ਮੌਕੇ ’ਤੇ ਹੀ ਆਪਣਾ ਬਕਾਇਆ ਬਿੱਲ ਜਮ੍ਹਾ ਕਰਵਾ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦੇ ਕੁਨੈਕਸ਼ਨ ਮੁੜ ਜੋੜ ਦਿੱਤੇ ਗਏ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਹਨ, ਉਹ ਜਲਦੀ ਤੋਂ ਜਲਦੀ ਆਪਣੀ ਬਕਾਇਆ ਰਕਮ ਜਮ੍ਹਾ ਕਰਵਾ ਦੇਣ। ਨਹੀਂ ਤਾਂ ਵਿਭਾਗ ਵਲੋਂ ਅਗਲੇ ਦਿਨਾਂ ’ਚ ਵੀ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰੱਖੀ ਜਾਵੇਗੀ ਅਤੇ ਬਿੱਲ ਨਾ ਭਰਨ ਵਾਲਿਆਂ ਦੇ ਮੀਟਰ ਕੁਨੈਕਸ਼ਨ ਕੱਟ ਦਿੱਤੇ ਜਾਣਗੇ।
;
;
;
;
;
;
;
;