JALANDHAR WEATHER

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਉਬਰਾਏ ਗੁਰਦੁਆਰਾ ਗੁਪਤਸਰ ਸਾਹਿਬ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾਕਟਰ ਐਸ.ਪੀ.ਐਸ. ਉਬਰਾਏ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਦੋਦਾ ਅਤੇ ਮਲੋਟ ਵਿਖੇ ਖੋਲ੍ਹੀਆਂ ਨਵੀਆਂ ਲੈਬਾਂ ਦੇ ਉਦਘਾਟਨ ਸਮੇਂ ਗੁਰਦੁਆਰਾ ਗੁਪਤਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਛੱਤਿਆਣਾ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਉਤੇ ਪਹੁੰਚ ਕੇ ਬਹੁਤ ਖੁਸ਼ੀ ਹੋਈ। ਇਸ ਮੌਕੇ ਗ੍ਰੰਥੀ ਸਿੰਘ ਵਲੋਂ ਉਨ੍ਹਾਂ ਨੂੰ ਸਿਰਪਾਓ ਦਿੱਤਾ ਗਿਆ ਅਤੇ ਗੁਰਦੁਆਰਾ ਗੁਪਤਸਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਟੀਮ ਤੋਂ ਇਲਾਵਾ ਸੀਨੀਅਰ ਆਗੂ ਸੰਤ ਸਿੰਘ ਬਰਾੜ ਤੇ ਹੋਰ ਪਤਵੰਤੇ  ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ