ਘਰੇਲੂ ਝਗੜੇ ਪਿੱਛੋਂ ਵਿਅਕਤੀ ਟਾਵਰ 'ਤੇ ਚੜ੍ਹਿਆ, ਕਰੰਟ ਲੱਗਣ ਕਾਰਨ ਝੁਲਸਿਆ
ਕਪੂਰਥਲਾ, 9 ਮਾਰਚ (ਅਮਨਜੋਤ ਸਿੰਘ ਵਾਲੀਆ)-ਰੇਲਵੇ ਸਟੇਸ਼ਨ ਕਪੂਰਥਲਾ ਵਿਖੇ ਇਕ ਪ੍ਰਵਾਸੀ ਵਿਅਕਤੀ ਕਰੰਟ ਲੱਗਣ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਮਿਥਲੇਸ਼ ਯਾਦਵ ਪੁੱਤਰ ਬੁੱਕਤ ਯਾਦਵ ਵਾਸੀ ਔਜਲਾ ਫਾਟਕ ਜੱਗੂ ਸ਼ਾਹ ਡੇਰਾ ਨੇ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ ਘਰੇਲੂ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਉਹ ਰੇਲਵੇ ਸਟੇਸ਼ਨ ਦੇ ਬਿਜਲੀ ਟਾਵਰ 'ਤੇ ਚੜ੍ਹ ਗਿਆ, ਜਿਸ ਕਾਰਨ ਉਸ ਨੂੰ ਕਰੰਟ ਲੱਗ ਗਿਆ ਅਤੇ ਉਹ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਹੇਠਾਂ ਡਿਗ ਕੇ ਜ਼ਖ਼ਮੀ ਹੋ ਗਿਆ। ਜਿਸ ਨੂੰ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਵਲੋਂ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਸ਼ੈਲਜਾ ਵਲੋਂ ਉਸ ਦਾ ਇਲਾਜ ਜਾਰੀ ਹੈ। ਇਸ ਸੰਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਡਾ. ਸ਼ੈਲਜਾ ਨੇ ਦੱਸਿਆ ਕਿ ਮਿਥਲੇਸ਼ ਯਾਦਵ ਲਗਭਗ 40 ਪ੍ਰਤੀਸ਼ਤ ਸੜ ਚੁੱਕਾ ਹੈ ਅਤੇ ਉਸਦੀ ਇਕ ਲੱਤ ਟੁੱਟ ਗਈ ਹੈ। ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਮੈਡੀਕਲ ਕਾਲਜ ਅੰਮਿ੍ਤਸਰ ਵਿਖੇ ਭੇਜ ਦਿੱਤਾ ਗਿਆ ਹੈ।
;
;
;
;
;
;
;
;