ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਔਰਤ ਦੀ ਮੌਤ
ਕਪੂਰਥਲਾ, 9 ਮਾਰਚ (ਅਮਨਜੋਤ ਸਿੰਘ ਵਾਲੀਆ)- ਕਰਤਾਰਪੁਰ ਰੋਡ 'ਤੇ ਦਬੁਰਜੀ ਨੇੜੇ ਮੋਟਰਸਾਈਕਲ ਉਤੇ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ. ਐਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਕਰਤਾਰਪੁਰ ਰੋਡ 'ਤੇ ਪਿੰਡ ਦਬੁਰਜੀ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਸੁਖਵਿੰਦਰ ਕੌਰ ਪਤਨੀ ਮਲਕੀਤ ਸਿੰਘ ਵਾਸੀ ਫੂਲੇਵਾਲ ਦੀ ਮੌਤ ਹੋ ਗਈ। ਜਿਸਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ। ਏ.ਐਸ.ਆਈ. ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;