JALANDHAR WEATHER

ਜਥੇਦਾਰ ਸੁਰਜੀਤ ਸਿੰਘ ਚੀਮਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 9 ਮਾਰਚ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਸੁਰਜੀਤ ਸਿੰਘ ਚੀਮਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਸੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਹਿੰਦਿਆਂ ਧਰਮ ਦੇ ਪ੍ਰਚਾਰ ਪਸਾਰ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਸੁਰਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਜਥੇਦਾਰ ਸੁਰਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਉਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ